ਅੱਜ ਦੇ ਰਾਸ਼ੀਫਲ ''ਚ ਜਾਣੋ ਕਾਰੋਬਾਰ ਅਤੇ ਸਿਹਤ ਦਾ ਹਾਲ

9/11/2018 7:16:11 AM

ਮੇਖ- ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਇਸ ਲਈ ਉਨ੍ਹਾਂ ਨਾਲ ਹਰ ਤਰ੍ਹਾਂ ਦੇ ਟਕਰਾਅ ਨੂੰ ਟਾਲਣ ਦਾ ਯਤਨ ਕਰਨਾ ਚਾਹੀਦਾ ਹੈ।
ਬ੍ਰਿਖ- ਧਾਰਮਿਕ  ਅਤੇ ਸਮਾਜਿਕ ਕੰਮਾਂ ’ਚ ਧਿਅਾਨ, ਸੰਤਾਨ ਦੇ ਸਹਿਯੋਗੀ ਰੁਖ਼ ਕਰਕੇ ਆਪ ਦੀ ਕਿਸੇ ਸਮੱਸਿਅਾ ਦਾ ਹੱਲ ਨਿਕਲ ਸਕਦਾ ਹੈ, ਮਾਣ-ਸਨਮਾਨ ਬਣਿਅਾ ਰਹੇਗਾ।
ਮਿਥੁਨ-ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਅਫਸਰ ਵੀ ਨਰਮ ਅਤੇ ਹਮਦਰਦਾਨਾ ਰੁਖ਼ ਰੱਖਣਗੇ, ਪ੍ਰਭਾਵ-ਦਬਦਬਾ, ਮਾਣ-ਪ੍ਰਤਿਸ਼ਠਾ ਬਣੀ ਰਹੇਗੀ।
ਕਰਕ- ਮਿੱਤਰਾਂ-ਸੱਜਣ  ਸਾਥੀਅਾਂ ਨਾਲ ਮੇਲ-ਜੋਲ ਤੇ ਸਹਿਯੋਗੀ ਰਹੇਗਾ ਅਤੇ ਲੋੜ ਪੈਣ ’ਤੇ ਉਹ ਮਦਦ ਲਈ ਤਿਆਰ ਮਿਲਣਗੇ ਪਰ ਸੁਭਾਅ ’ਚ ਗੁੱਸਾ ਬਣਿਅਾ ਰਹੇਗਾ।
ਸਿੰਘ- ਸਿਤਾਰਾ ਧਨ ਲਾਭ ਲਈ ਚੰਗਾ, ਜਿਹੜੇ ਲੋਕ ਕਾਰੋਬਾਰੀ ਟੂਰਿੰਗ ਅਤੇ ਸਪਲਾਈ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਕੰਨਿਆ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸੋਚ-ਵਿਚਾਰ ’ਚ ਗੰਭੀਰਤਾ ਅਤੇ ਪੁਖਤਗੀ ਬਣੀ ਰਹੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ।
ਤੁਲਾ- ਸਿਤਾਰਾ ਧਨ ਹਾਨੀ, ਉਲਝਣਾਂ, ਪ੍ਰੇਸ਼ਾਨੀਅਾਂ, ਟੈਨਸ਼ਨ ਵਾਲਾ ਹੋਵੇਗਾ, ਕੋਈ ਵੀ ਕੰਮ ਪੂਰੀ ਤਿਆਰੀ ਦੇ ਬਗੈਰ ਜਲਦਬਾਜ਼ੀ ’ਚ ਨਾ ਕਰੋ।
ਬ੍ਰਿਸ਼ਚਕ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਕੰਮ ਆਪਣੀ ਮੰਜ਼ਿਲ ਵੱਲ ਕੁਝ ਅੱਗੇ ਵਧ ਸਕਦਾ ਹੈ।
ਧਨ- ਯਤਨ ਕਰਨ ’ਤੇ ਕਿਸੇ ਰਾਜਕੀ ਕੰਮ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ, ਵੱਡੇ ਲੋਕ ਆਪ ਦੇ ਪ੍ਰਤੀ ਨਰਮ, ਸੁਪੋਰਟਿਵ, ਹਮਦਰਦਾਨਾ ਰੁਖ਼ ਰੱਖਣਗੇ।
ਮਕਰ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ।
ਕੁੰਭ- ਸਿਤਾਰਾ ਸਿਹਤ ਲਈ ਕੁਝ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਲੈਣ-ਦੇਣ ਦੇ ਕੰਮ ਵੀ ਸਾਵਧਾਨੀ ਨਾਲ ਕਰਨੇ ਸਹੀ ਰਹਿਣਗੇ।
ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਘਰੇਲੂ ਸਬੰਧਾਂ ’ਚ ਮਿਠਾਸ, ਤਾਲਮੇਲ ਰਹੇਗਾ।
ਦਿਸ਼ਾ ਸ਼ੂਲ
ਉੱਤਰ ਅਤੇ ਵਾਯਿਵਯ ਦਿਸ਼ਾ ਲਈ ਯਾਤਰਾ ਨਹੀਂ ਕਰਨੀ ਚਾਹੀਦੀ ਹੈ।
ਸਪੈਸ਼ਲ ਦਿਵਸ
ਚੰਦਰ ਦਰਸ਼ਨ ਹੋਵੇਗਾ, ਸੰਤ ਵਿਨੋਬਾ ਭਾਵੇ ਜਨਮ ਦਿਨ