ਪਾਕਿਸਤਾਨ ''ਚ ਟਰੇਨ ਪਟੜੀ ਤੋਂ ਉਤਰੀ, 20 ਲੋਕ ਜ਼ਖਮੀ

09/16/2018 3:45:15 PM

ਲਾਹੌਰ (ਭਾਸ਼ਾ)— ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਐਤਵਾਰ ਨੂੰ ਇਕ ਯਾਤਰੀ ਟਰੇਨ ਦੇ 8 ਡੱਬੇ ਪਟੜੀ ਤੋਂ ਹੇਠਾਂ ਉਤਰ ਗਏ, ਜਿਸ ਕਾਰਨ ਘੱਟੋ-ਘੱਟ 20 ਲੋਕ ਜ਼ਖਮੀ ਹੋ ਗਏ। ਜਿਓ ਟੀ. ਵੀ. ਦੀ ਰਿਪੋਰਟ ਮੁਤਾਬਕ ਮਿਆਂਵਾਲੀ ਅਤੇ ਅਟਕ ਦੇ ਰਸਤਿਓਂ ਪੇਸ਼ਾਵਰ ਜਾ ਰਹੀ ਟਰੇਨ ਮਿਆਂਵਾਲੀ ਜ਼ਿਲੇ ਵਿਚ ਕਾਲਾਬਾਗ ਦੇ ਨੇੜੇ ਪਟੜੀ ਤੋਂ ਉਤਰ ਗਈ।

ਸੂਤਰਾਂ ਮੁਤਾਬਕ ਇਸ ਹਾਦਸੇ ਵਿਚ 20 ਲੋਕ ਜ਼ਖਮੀ ਹੋ ਗਏ। ਪਾਕਿਸਤਾਨ ਰੇਲਵੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਜ਼ਖਮੀਆਂ 'ਚੋਂ 4 ਨੂੰ ਇਲਾਜ ਲਈ ਨੇੜੇ ਦੇ ਇਕ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਬਾਕੀ ਲੋਕਾਂ ਨੂੰ ਘਟਨਾ ਵਾਲੀ ਥਾਂ 'ਤੇ ਮੁੱਢਲਾ ਇਲਾਜ ਮੁਹੱਈਆ ਕਰਵਾਇਆ ਗਿਆ।

 


Related News