ਸੜਕ ਹਾਦਸੇ ''ਚ ਔਰਤ ਦੀ ਮੌਤ

09/16/2018 5:18:26 PM

ਬਟਾਲਾ (ਸੈਂਡੀ) : ਐਤਵਾਰ ਬਟਾਲਾ-ਜਲੰਧਰ ਰੋਡ 'ਤੇ ਹੋਏ ਸੜਕ ਹਾਦਸੇ 'ਚ ਇੱਕ ਔਰਤ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਚਰਨਜੀਤ ਕੌਰ ਪਤਨੀ ਲੇਟ ਅਜੀਤ ਸਿੰਘ ਵਾਸੀ ਭੱਠਾ ਇੰਦਰਜੀਤ, ਕਾਹਨੂੰਵਾਲ ਰੋਡ ਬਟਾਲਾ, ਜੋ ਐਤਵਾਰ ਆਪਣੇ ਪੋਤਰੇ ਅਕਾਸ਼ਦੀਪ ਸਿੰਘ ਦੇ ਨਾਲ ਮੋਟਰਸਾਈਕਲ 'ਤੇ ਬੈਠ ਕੇ ਆਪਣੇ ਰਿਸ਼ਤੇਦਾਰ ਕੋਲ ਮਹਿਤੇ ਗਈ ਸੀ ਅਤੇ ਜਦ ਵਾਪਸ ਆ ਰਹੇ ਸਨ ਤਾਂ ਅੱਡਾ ਅੰਮੋਨੰਗਲ ਨੇੜੇਂ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਮੋਟਰਸਾਈਕਲ ਸਮੇਤ ਸੜਕ 'ਤੇ ਡਿੱਗ ਗਏ ਤੇ ਸਾਹਮਣੇ ਤੋਂ ਆ ਰਹੇ ਇਕ ਹੋਰ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਉਕਤ ਔਰਤ ਦੀ ਮੌਤ ਹੋ ਗਈ ਅਤੇ ਦੂਸਰਾ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਿਆ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਮੁਕੱਦਮਾ ਨੰ. 91, ਧਾਰਾ 304ਏ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News