ਪਾਕਿਸਤਾਨ 'ਚ ਭਾਰੀ ਮੀਂਹ ਕਾਰਨ 5 ਲੋਕਾਂ ਦੀ ਮੌਤ

09/16/2018 5:52:38 PM

ਪੇਸ਼ਾਵਰ— ਪਾਕਿਸਤਾਨ 'ਚ ਭਾਰੀ ਮੀਂਹ ਕਾਰਨ ਐਤਵਾਰ ਨੂੰ 5 ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਸੂਬੇ ਖੈਬਰ ਪਖਤੂਨਵਾ 'ਚ ਕਈ ਘਰਾਂ ਦੀਆਂ ਛੱਤਾਂ ਡਿੱਗ ਗਈਆਂ, ਜਿਸ ਕਾਰਨ ਕਾਫੀ ਨੁਕਸਾਨ ਹੋ ਰਿਹਾ ਹੈ। ਇਕ ਘਰ ਦੀ ਛੱਤ ਡਿੱਗ ਜਾਣ ਕਾਰਨ ਇਕ ਜੋੜੇ ਅਤੇ ਉਨ੍ਹਾਂ ਦੇ ਦੋ ਛੋਟੇ ਬੱਚਿਆਂ ਦੀ ਮੌਤ ਹੋ ਗਈ। ਇਕ ਹੋਰ ਘਰ ਦੀ ਛੱਤ ਡਿੱਗ ਜਾਣ ਕਾਰਨ ਇਕ 3 ਸਾਲਾ ਬੱਚੇ ਦੀ ਮੌਤ ਹੋ ਗਈ ਅਤੇ ਇਕ ਬੱਚਾ ਜ਼ਖਮੀ ਹੋ ਗਿਆ। ਜ਼ਖਮੀ ਬੱਚੇ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। 
ਸੂਬੇ 'ਚ ਕਈ ਥਾਵਾਂ 'ਤੇ ਮੀਂਹ ਕਹਿਰ ਬਣ ਕੇ ਵਰ੍ਹ ਰਿਹਾ ਹੈ ਅਤੇ ਘਰਾਂ ਦੀਆਂ ਛੱਤਾਂ ਤੇ ਕੰਧਾਂ ਢਹਿ ਜਾਣ ਕਾਰਨ ਬਹੁਤ ਨੁਕਸਾਨ ਹੋ ਰਿਹਾ ਹੈ। ਰਾਹਤ ਕਰਮਚਾਰੀ ਲੋਕਾਂ ਦੀ ਮਦਦ ਕਰ ਰਹੇ ਹਨ ਅਤੇ ਉਹ ਮਲਬੇ ਹੇਠ ਫਸੀਆਂ ਲਾਸ਼ਾਂ ਨੂੰ ਕੱਢ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੂਬੇ 'ਚ ਜਨ-ਜੀਵਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ। ਸੜਕਾਂ 'ਤੇ ਵਾਹਨ ਪਾਣੀ 'ਚ ਫਸੇ ਹੋਏ ਹਨ, ਜਿਨ੍ਹਾਂ ਨੂੰ ਕੱਢਣਾ ਵੱਡੀ ਮੁਸੀਬਤ ਬਣੀ ਹੋਈ ਹੈ।


Related News