50 ਗ੍ਰਾਮ ਨਸ਼ੇ ਵਾਲੇ ਪਦਾਰਥ ਸਮੇਤ 2 ਗ੍ਰਿਫਤਾਰ

09/17/2018 2:12:33 AM

ਕਪੂਰਥਲਾ,    (Îਭੂਸ਼ਣ)-  ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ 2 ਮੁਲ਼ਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 50 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ।  ਦੋਹਾਂ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।  
ਜਾਣਕਾਰੀ  ਅਨੁਸਾਰ ਥਾਣਾ ਸਿਟੀ ਕਪੂਰਥਲਾ ਦੇ ਐੱਸ. ਐੱਚ.  ਓ. ਇੰਸਪੈਕਟਰ ਸੁਖਪਾਲ ਸਿੰਘ  ਨੇ ਪੁਲਸ ਟੀਮ  ਦੇ ਨਾਲ ਹਾਥੀ ਖਾਨਾ ਮਾਰਗ ’ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ 2 ਸ਼ੱਕੀ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਦੋਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।  ਪੁੱਛਗਿਛ  ਦੌਰਾਨ ਮੁਲਜ਼ਮਾਂ ਨੇ ਆਪਣੇ ਨਾਮ ਗੁਰਪ੍ਰੀਤ ਸਿੰਘ  ਪੁੱਤਰ ਅਮਰਜੀਤ ਸਿੰਘ ਵਾਸੀ ਮੁਹੱਲਾ ਮਹਿਤਾਬਗਡ਼੍ਹ ਅਤੇ ਰਾਜਨ ਪੁੱਤਰ ਬਿਟੂ ਵਾਸੀ ਮੁਹੱਲਾ ਸੁਦਰ ਨਗਰ ਦੱਸਿਆ। ਮੁਲਜ਼ਮਾਂ ਦੀ ਤਲਾਸ਼ੀ  ਦੌਰਾਨ 50 ਗਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਦੋਨਾਂ ਮੁਲਜ਼ਮਾਂ  ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ।
 


Related News