ਸਿਤਾਰੇ ਪ੍ਰਬਲ ਹੋਣ ਕਾਰਨ ਬਣਨਗੇ ਅੱਜ ਇਹ ਕੰਮ

9/17/2018 7:13:29 AM

ਮੇਖ- ਜਨਰਲ ਸਿਤਾਰਾ ਮਜ਼ਬੂਤ, ਆਪ ਨੂੰ ਹਰ ਪੱਖੋਂ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਬ੍ਰਿਖ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਸੁਚੇਤ ਰਹਿ ਕੇ ਖਾਣਾ-ਪੀਣਾ  ਚਾਹੀਦਾ ਹੈ, ਸਫਰ ਵੀ ਨਾ ਕਰੋ ਕਿਉਂਕਿ ਉਹ ਨੁਕਸਾਨ-ਪ੍ਰੇਸ਼ਾਨੀ ਵਾਲਾ ਹੋਵੇਗਾ।
ਮਿਥੁਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਹਰ ਮਾਮਲੇ ਨੂੰ ਇਕ ਹੀ ਨਜ਼ਰ ਨਾਲ ਦੇਖਣਗੇ।
ਕਰਕ- ਸ਼ਤਰੂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਸਿੰਘ- ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਅਰਥ ਦਸ਼ਾ ਸੁਖਦ, ਮਾਣ-ਯਸ਼ ਦੀ ਪ੍ਰਾਪਤੀ।
ਕੰਨਿਆ- ਜਾਇਦਾਦੀ ਕੰਮਾਂ ਲਈ ਸਿਤਾਰਾ ਮਜ਼ਬੂਤ, ਉੱਚੇ ਮਨੋਬਲ ਕਰਕੇ ਦੂਜਿਆਂ ’ਤੇ ਆਪ ਦੀ ਪੈਠ ਵਧੇਗੀ, ਵੱਡੇ ਲੋਕਾਂ, ਮਿੱਤਰਾਂ ਨਾਲ ਮੇਲ-ਮਿਲਾਪ।
ਤੁਲਾ- ਆਪ ਆਪਣੇ ਕੰਮਾਂ ਨੂੰ ਨਿਪਟਾਉਣ ਲਈ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਸੋਚ-ਵਿਚਾਰ ’ਚ ਗੰਭੀਰਤਾ ਅਤੇ ਸਾਤਵਿਕਤਾ ਬਣੀ ਰਹੇਗੀ।
ਬ੍ਰਿਸ਼ਚਕ- ਸਿਤਾਰਾ ਕਾਰੋਬਾਰੀ ਕੰਮ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ।
ਧਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਅਤੇ ਵਿਜਈ ਰਹੋਗੇ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਮਕਰ- ਸਿਤਾਰਾ ਹਾਨੀ ਪ੍ਰੇਸ਼ਾਨੀ ਵਾਲਾ, ਇਸ ਲਈ ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ।
ਕੁੰਭ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਜਨਰਲ ਹਾਲਾਤ ਬਿਹਤਰ ਬਣਾਉਣ ਵਾਲਾ, ਮੂਡ ’ਚ ਖੁਸ਼ਦਿਲੀ, ਰੰਗੀਨੀ ਬਣੀ ਰਹੇਗੀ।
ਮੀਨ- ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਵੀ ਨਰਮ ਅਤੇ ਹਮਦਰਦਾਨਾ ਰੁਖ਼ ਰੱਖਣਗੇ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਦਿਸ਼ਾ ਸ਼ੂਲ
ਪੂਰਬ ਅਤੇ ਈਸ਼ਾਨ ਦਿਸ਼ਾ ਦੀ ਯਾਤਰਾ ਦੀ ਮਨਾਹੀ ਹੈ।
ਗੰਡ ਮੂਲ ਪੂਜਾ 
ਪੂਰਾ ਦਿਨ-ਰਾਤ ਜਨਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ।
ਸਪੈਸ਼ਲ ਦਿਵਸ
ਬਿਕ੍ਰਮੀ ਅੱਸੂ ਸੰਕ੍ਰਾਂਤੀ, ਸੂਰਜ ਸਵੇਰੇ 6.46 (ਜਲੰਧਰ ਟਾਈਮ) ’ਤੇ ਕੰਨਿਆ ਰਾਸ਼ੀ 'ਤੇ ਪ੍ਰਵੇਸ਼ ਕਰੇਗਾ। ਯਾਤਰਾ ਮਣੀ ਮਹੇਸ਼ (ਚੰਬਾ, ਹਿਮਾਚਲ) ਸ਼ੁਰੂ। ਸ਼੍ਰੀ ਰਾਧਾ ਅਸ਼ਟਮੀ, ਸ਼੍ਰੀ ਮਹਾਲਕਸ਼ਮੀ ਵਰਤ ਸ਼ੁਰੂ। ਇਸ ਦਿਨ ਰਾਧਾ ਜੀ ਦਾ ਜਨਮ ਹੋਇਆ ਸੀ, ਇਸ ਲਈ ਰਾਧਾ ਕ੍ਰਿਸ਼ਨ ਜੀ ਦੀ ਪੂਜਾ ਕਰਨੀ ਚਾਹੀਦੀ ਹੈ। ਸ਼੍ਰੀ ਮਹਾਲਕਸ਼ਮੀ ਜੀ ਦਾ ਵਰਤ ਅਤੇ ਪੂਜਨ ਸੌਭਾਗਿਯਵਤੀ ਔਰਤਾਂ ਆਪਣੇ ਸੁਹਾਗ ਅਤੇ ਪਰਿਵਾਰ ਦੇ ਸੌਭਾਗਿਯ ਅਤੇ ਸੰਤਾਨ ਸੁੱਖ ਵ੍ਰਿਧੀ ਲਈ ਕਰਦੀਆਂ ਹਨ।