ਇਟਲੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ

09/17/2018 11:23:55 AM

ਇਟਲੀ (ਕੈਂਥ)— ਜੁਗੋ ਜੁਗ ਅਟਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਇਟਲੀ ਵਿਖੇ ਕਰਵਾਏ ਗਏ। ਗੁਰੂ ਨਾਨਕ ਦਰਬਾਰ ਇਟਲੀ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਗਏ, ਜਿਸ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ। ਇਸ ਮੌਕੇ ਸਜੇ ਦੀਵਾਨਾਂ 'ਚ ਅਸਟ੍ਰੇਲੀਆ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਬੀਬੀ ਸਤਨਾਮ ਕੌਰ, ਭਾਈ ਬ੍ਰਹਮਜੋਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ੁਗੁਰਬਾਣੀ ਦੇ ਲੜ ਲੱਗ ਕੇ ਗੁਰਸਿੱਖੀ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। 

ਇਸ ਮੌਕੇ ਸ. ਅਵਤਾਰ ਸਿੰਘ, ਸ. ਜਸਵੀਰ ਸਿੰਘ, ਸ. ਭਰਭੂਰ ਸਿੰਘ, ਸ. ਪਰਮਿੰਦਰ ਸਿੰਘ, ਸ. ਹਰਵਿੰਦਰ ਸਿੰਘ, ਸ. ਕੁਲਦੀਪ ਸਿੰਘ, ਸ. ਮੋਹਨ ਸਿੰਘ, ਸ. ਦਲਵਿੰਦਰ ਸਿੰਘ, ਸ. ਦਲਜੀਤ ਸਿੰਘ ਹਾਜ਼ਰ ਸਨ। ਗੁਰਦੁਆਰਾ ਗੁਰੂਦੁਆਰਾ  ਗੁਰੁ ਨਾਨਕ ਦਰਬਾਰ ਇਟਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦਾ ਸਮਾਗਮ ਵਿਚ ਪਹੁੰਚਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ ਅਤੇ ਆਏ ਜਥੇ ਨੂੰ ਸਿਰਪਾਓ ਭੇਟ ਕੀਤੇ ਗਏ।


Related News