ਪਤਨੀ ਤੋਂ ਦੁਖੀ ਪਤੀ ਨੇ ਨਿਗਲਿਆ ਜ਼ਹਿਰ, ਮੌਤ

09/17/2018 12:27:50 PM

ਬਠਿੰਡਾ (ਵਰਮਾ)— ਪਤਨੀ ਤੋਂ ਦੁਖੀ ਗੁੰਮਟੀ ਕਲਾਂ ਵਾਸੀ ਪਤੀ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਥਾਣਾ ਦਿਆਲਪੁਰਾ ਪੁਲਸ ਨੇ ਪ੍ਰੇਮੀ ਤੇ ਪਤਨੀ 'ਤੇ ਮਾਮਲਾ ਦਰਜ ਕਰ ਕੇ ਗ੍ਰਿਫਤਾਰੀ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਭੈਣ ਬੇਅੰਤ ਕੌਰ ਨੇ ਪੁਲਸ ਨੂੰ ਦੱਸਿਆ ਕਿ ਮ੍ਰਿਤਕ ਸਤਨਾਮ ਸਿੰਘ (30) ਆਪਣੀ ਪਤਨੀ ਜਸਵਿੰਦਰ ਕੌਰ ਦੇ ਚਰਿੱਤਰ ਨੂੰ ਲੈ ਕੇ ਪ੍ਰੇਸ਼ਾਨ ਰਹਿੰਦਾ ਸੀ ਕਿਉਂਕਿ ਉਸਦਾ ਪ੍ਰੇਮੀ ਸਿਮਰਜੰਟ ਸਿੰਘ ਅਕਸਰ ਉੁਸਦੇ ਘਰ ਆਉਂਦਾ ਸੀ, ਜਿਸ ਤੋਂ ਦੁਖੀ ਹੋ ਕੇ ਉਸਦੇ ਭਰਾ ਨੇ ਖੁਦਕੁਸ਼ੀ ਕਰ ਲਈ।

ਮ੍ਰਿਤਕ ਦਾ ਵਿਆਹ ਕੁਝ ਸਾਲ ਪਹਿਲਾਂ ਹੋਇਆ ਸੀ ਪਰ ਵਿਆਹ ਤੋਂ ਬਾਅਦ ਹੀ ਉਕਤ ਵਿਅਕਤੀ ਸਿਮਰਜੰਟ ਨਾਲ ਉਸਦੇ ਨਾਜਾਇਜ਼ ਸਬੰਧ ਬਣ ਗਏ, ਜਿਸਦੀ ਭਣਕ ਉਸ ਨੂੰ 2-3 ਮਹੀਨੇ ਪਹਿਲਾਂ ਹੀ ਲੱਗੀ। ਮ੍ਰਿਤਕ ਨੇ ਪਤਨੀ ਨੂੰ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੀ ਆਖਿਰ ਉਸ ਨੇ ਸਮਾਜ ਤੋਂ ਮੂੰਹ ਲੁਕਾਉਂਦਿਆਂ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ। ਮ੍ਰਿਤਕ ਦਾ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ। ਇਸ ਸਬੰਧੀ ਥਾਣਾ ਦਿਆਲਪੁਰਾ ਦੇ ਐੱਸ. ਆਈ. ਹੁਸ਼ਿਆਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਭੈਣ ਬੇਅੰਤ ਕੌਰ ਦੇ ਬਿਆਨਾਂ 'ਤੇ ਮੁਲਜ਼ਮ ਪਤਨੀ ਤੇ ਪ੍ਰੇਮੀ ਖਿਲਾਫ ਮਾਮਲਾ ਦਰਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News