ਅਕਾਲੀ ਦਲ ਨੂੰ ਝਟਕਾ ਸਰਪੰਚ ਸਮੇਤ 11 ਪਰਿਵਾਰ ਕਾਂਗਰਸ ''ਚ ਸ਼ਾਮਲ

09/17/2018 3:43:26 PM

ਭਿੰਡੀ ਸੈਦਾ (ਗੁਰਜੰਟ) : ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਰਹੱਦੀ ਪਿੰਡ ਨਿਪਾਲ ਦੇ ਸਰਪੰਚ ਤਰਸੇਮ ਸਿੰਘ ਤੇ ਮੈਂਬਰ ਪੰਚਾਇਤ ਮਲੂਕ ਸਿੰਘ ਸਮੇਤ 11 ਪਰਿਵਾਰਾਂ ਨੇ ਸੀਨੀਅਰ ਕਾਂਗਰਸੀ ਆਗੂ ਜੋਤੀ ਸਰੂਪ ਢਿੱਲੋਂ ਤੇ ਨੰਬਰਦਾਰ ਅਮਰਜੀਤ ਸਿੰਘ ਨਿਪਾਲ ਦੇ ਪ੍ਰੇਰਨਾ ਸਦਕਾ ਅਕਾਲੀ ਦਲ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਦੌਰਾਨ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਯੂਥ ਪ੍ਰਧਾਨ ਦਿਲਰਾਜ ਸਿੰਘ ਸਰਕਾਰੀਆ ਨੇ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਤੇ ਪਾਰਟੀ ਵਲੋਂ ਜੀ ਆਇਆ ਨੂੰ ਕਿਹਾ। ਇਸ ਮੌਕੇ ਕਮਲ ਸਰਕਾਰੀਆ, ਕੈਮੀ ਅਟਾਰੀ, ਦਿਲਬਾਗ ਸਿੰਘ ਮਿਆਂਦੀਆਂ, ਬਲਬੀਰ ਸਿੰਘ ਜਸਰਾਉਰ, ਜਸਬੀਰ ਸਿੰਘ ਜਸ, ਸੱਤਾ ਸਿੰਘ ਸਰਪੰਚ ਆਦਿ ਹਾਜ਼ਰ ਸਨ।


Related News