ਹਾਦਸੇ ’ਚ ਜ਼ਖਮੀ ਹੋਏ ਨੌਜਵਾਨ ਦੀ ਮੌਤ

09/18/2018 2:20:10 AM

ਫਾਜ਼ਿਲਕਾ, (ਨਾਗਪਾਲ)- ਫਾਜ਼ਿਲਕਾ-ਅਬੋਹਰ ਰੋਡ ’ਤੇ ਸਥਿਤ ਸ਼ਾਹ ਪੈਲੇਸ ਦੇ ਨੇਡ਼ੇ ਦੋ ਦਿਨ ਪਹਿਲਾਂ ਅਣਪਛਾਤੇ ਵ੍ਹੀਕਲ ਦੀ ਟੱਕਰ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ।  ਪ੍ਰਾਪਤ ਜਾਣਕਾਰੀ ਮੁਤਾਬਕ ਪ੍ਰੇਮ ਕੁਮਾਰ (21) ਵਾਸੀ ਪਿੰਡ ਪੂਰਨ ਪੱਟੀ ਫਾਜ਼ਿਲਕਾ ਸ਼ਹਿਰ ਦੇ ਇਕ ਮੈਡੀਕਲ ਸਟੋਰ ’ਤੇ ਕੰਮ ਕਰਦਾ ਸੀ ਅਤੇ 15 ਸਤੰਬਰ 2018 ਨੂੰ ਸ਼ਾਮ ਦੇ ਸਮੇਂ ਆਪਣੇ ਸਾਈਕਲ ’ਤੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ ਕਿ ਫਾਜ਼ਿਲਕਾ-ਅਬੋਹਰ ਰੋਡ ’ਤੇ ਸਥਿਤ ਸ਼ਾਹ ਪੈਲੇਸ ਦੇ ਨੇਡ਼ੇ ਕਿਸੇ ਅਣਪਛਾਤੇ ਵ੍ਹੀਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ  ਲਈ ਫਾਜ਼ਿਲਕਾ ਦੇ ਸਿਵਲ ਹਪਸਤਾਲ ਵਿਚ ਲਿਆਂਦਾ ਗਿਆ, ਜਿਥੋਂ ਉਸ ਨੂੰ ਅਗਲੇ ਇਲਾਜ ਲਈ ਸ਼੍ਰੀ ਗੰਗਾਨਗਰ ਲਿਜਾਇਆ ਗਿਆ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ ਅੱਜ ਸਥਾਨਕ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕੀਤਾ ਗਿਆ। 


Related News