ਚੋਣਾਂ ਦੇ ਮੱਦੇਨਜ਼ਰ ਪੁਲਸ ਨੇ ਕੀਤਾ ਫਲੈਗ ਮਾਰਚ

09/18/2018 2:38:25 AM

ਬਟਾਲਾ/ਅਲੀਵਾਲ,   (ਬੇਰੀ, ਸ਼ਰਮਾ)-  ਚੋਣਾਂ ਦੇ ਮੱਦੇਨਜ਼ਰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਐੱਸ. ਐੱਚ. ਓ. ਘਣੀਏ-ਕੇ-ਬਾਂਗਰ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਪੁਲਸ ਮੁਲਾਜ਼ਮਾਂ ਵੱਲੋਂ ਕਸਬਾ ਅਲੀਵਾਲ ਸਮੇਤ ਵੱਖ-ਵੱਖ ਪਿੰਡਾਂ ਪਾਰੋਵਾਲ, ਖਹਿਰਾ ਕਲਾਂ ਆਦਿ ਵਿਖੇ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਪੁਲਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਚੋਣਾਂ ਸ਼ਾਂਤਮਈ ਢੰਗ ਨਾਲ ਮੁਕੰਮਲ ਕਰਵਾਉਣ ਲਈ ਪੁਲਸ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਜੇਕਰ ਕਿਸੇ ਸ਼ਰਾਰਤੀ ਅਨਸਰ ਵੱਲੋਂ ਚੋਣਾਂ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼ ਸਬੰਧੀ ਗੱਲਬਾਤ ਧਿਆਨ ਵਿਚ ਆਉਂਦੀ ਹੈ ਤਾਂ ਤੁਰੰਤ ਪੁਲਸ ਨੂੰ  ਸੂਚਨਾ ਦੇਵੇ। 
 ®ਫਲੈਗ ਮਾਰਚ ਵਿਚ ਐੱਸ. ਐੱਚ. ਓ. ਮੁਖਤਿਆਰ ਸਿੰਘ ਨਾਲ ਏ. ਐੱਸ. ਆਈ. ਪਲਵਿੰਦਰ ਸਿੰਘ, ਏ. ਐੱਸ. ਆਈ. ਪਰਵਿੰਦਰ ਸਿੰਘ, ਏ. ਐੱਸ. ਆਈ. ਸੰਤੋਖ ਸਿੰਘ, ਏ. ਐੱਸ. ਆਈ. ਸੁਖਦੇਵ ਸਿੰਘ, ਏ. ਐੱਸ. ਆਈ. ਰਛਪਾਲ ਸਿੰਘ, ਏ. ਐੱਸ. ਆਈ. ਮਹਿੰਦਰ ਸਿੰਘ, ਚੌਕੀ ਇੰਚਾਰਜ ਏ. ਐੱਸ. ਆਈ. ਸੁਰਿੰਦਰ ਸਿੰਘ ਆਦਿ ਮੌਜੂਦ ਸਨ।
 


Related News