ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਨੇ ਸੰਘਰਸ਼ ਦੀ ਦਿੱਤੀ ਚਿਤਾਵਨੀ

09/18/2018 4:48:03 AM

ਤਰਨਤਾਰਨ,  (ਵਾਲੀਆ)-  ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਸ਼ਾ ਵਰਕਰਾਂ ਦੀ ਬੱਝਵੀਂ ਤਨਖਾਹ ਫਿਕਸ ਕਰਨ ਦੀ ਬਜਾਏ ਇਨਸੈਂਟਿਵ ਵਿਚ ਮਾਮੂਲੀ ਵਾਧਾ ਕਰਕੇ ਧੋਖਾ ਕੀਤਾ  ਗਿਅਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਜ਼ਿਲਾ ਤਰਨਤਾਰਨ ਦੀ ਜਨਰਲ ਸਕੱਤਰ ਸੀਮਾ ਸੋਹਲ ਨੇ ਕੀਤਾ। ਸਥਾਨਕ ਗਾਂਧੀ ਪਾਰਕ ਵਿਖੇ ਜਥੇਬੰਦੀ ਦੀ ਭਰਵੀਂ ਮੀਟਿੰਗ ਦਵਿੰਦਰ ਕੌਰ ਨੌਰੰਗਾਬਾਦ, ਕੁਲਵੰਤ ਕੌਰ ਵੇਈਂਪੁਈ ਅਤੇ ਰਮਨਦੀਪ ਕੌਰ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਏਟਕ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਕਿਹਾ ਕਿ ਹਾਕਮ ਜਮਾਤਾਂ ਦੀਆਂ ਮਜ਼ਦੂਰ ਤੇ ਮਿਹਨਤਕਸ਼ ਲੋਕਾਂ ਦੇ ਵਿਰੋਧ ਵਾਲੀਆਂ ਨੀਤੀਆਂ ਦੇ ਟਾਕਰੇ ਲਈ ਜਮਾਤੀ ਘੋਲ ਤਿੱਖੇ ਕਰਨ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇ। ਇਸ ਮੀਟਿੰਗ ਵਿਚ  ਹਰਜੀਤ ਕੌਰ, ਰਾਜਵਿੰਦਰ ਕੌਰ, ਸਰਬਜੀਤ ਕੌਰ, ਕੰਵਲਜੀਤ ਕੌਰ, ਗੁਰਵੰਤ ਕੌਰ, ਕਲਵਿੰਦਰ ਕੌਰ, ਰਾਜਵਿੰਦਰ ਕੌਰ, ਜਸਬੀਰ ਕੌਰ, ਬਲਵਿੰਦਰ ਕੌਰ ਆਦਿ ਨੇ ਮੰਗ ਕੀਤੀ ਕਿ ਆਸ਼ਾ ਵਰਕਰਾਂ ਦੀਆਂ ਸੇਵਾਵਾਂ ਰੈਗੂਲਰ ਕਰਕੇ  ਕਾਨੂੰਨ ਮੁਤਾਬਕ ਬੱਝਵੀਂ ਤਨਖਾਹ ਲਾਗੂ ਕੀਤੀ ਜਾਵੇ ਆਦਿ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਦੀਆਂ ਮਜ਼ਦੂਰ, ਮੁਲਜ਼ਾਮਾਂ ਵਿਰੋਧੀ ਨੀਤੀਆਂ ਖਿਲਾਫ ਪੰਜਾਬ , ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ 26 ਅਕਤੂਬਰ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਮਹਾਂਰੈਲੀ ਵਿਚ ਸਥਾਨਕ ਜ਼ਿਲੇ ਤੋਂ ਵੱਡੀ ਗਿਣਤੀ ਵਿਚ ਆਸ਼ਾ ਵਰਕਰਾਂ ਸ਼ਾਮਲ ਹੋਣਗੀਆਂ।


Related News