ਅਰਜੁਨ ਦੀ ਦਾਦੀ ਪਰਿਣੀਤੀ ਨੂੰ ਮੰਨਦੀ ਹੈ ਇਕ ਆਦਰਸ਼ ਦੁਲਹਨ

9/18/2018 1:03:55 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਾ ਅਰਜੁਨ ਕਪੂਰ ਆਪਣੀ ਆਗਾਮੀ ਫਿਲਮ 'ਨਮਸਤੇ ਇੰਗਲੈਂਡ' ਲਈ ਤਿਆਰ ਹਨ | ਫਿਲਹਾਲ ਦੋਵੇਂ ਫਿਲਮ ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ | ਵਿਆਹ ਦੀ ਗੱਲ ਕਰਦੇ ਸਮੇਂ ਅਰਜੁਨ ਕਪੂਰ ਦੀ ਦਾਦੀ ਹਮੇਸ਼ਾ ਉਨ੍ਹਾਂ ਲਈ ਪ੍ਰੇਰਕ ਰਹੀ ਹੈ | ਅਰਜੁਨ ਦੇ 33ਵੇਂ ਜਨਮਦਿਨ 'ਤੇ ਦਾਦੀ ਨੇ ਉਨ੍ਹਾਂ ਨੂੰ ਵਿਆਹ ਕਰਵਾਉਣ ਦੀ ਸਲਾਹ ਦਿੱਤੀ | 'ਨਮਸਤੇ ਇੰਗਲੈਂਡ' ਦਾ ਟਰੇਲਰ ਦੇਖਣ ਤੋਂ ਬਾਅਦ ਅਰਜੁਨ ਦੀ ਦਾਦੀ ਨੂੰ ਪੋਤਰੇ ਲਈ ਇਕ ਆਦਰਸ਼ ਦੁਲਹਨ ਮਿਲ ਗਈ ਹੈ | ਇਸ ਬਾਰੇ ਅਰਜੁਨ ਨੇ ਗੱਲ ਕਰਦੇ ਹੋਏ ਦੱਸਿਆ ਕਿ ਇਸ ਤੋਂ ਪਹਿਲਾਂ ਦਾਦੀ ਮੇਰੇ ਵਿਆਹ ਦੀਆਂ ਯੋਜਨਾਵਾਂ ਨੂੰ ਪਾਸ ਕਰ ਚੁੱਕੀ ਹੈ | ਟਰੇਲਰ ਦੇਖਣ ਤੋਂ ਬਾਅਦ ਦਾਦੀ ਨੇ ਕਿਹਾ ਕਿ ਮੇਰੇ ਸਭ ਸਹਿ-ਕਲਾਕਾਰਾਂ 'ਚੋਂ ਪਰਿਣੀਤੀ ਅਤੇ ਮੈਂ ਇਕ ਪਰਫੈਕਟ ਜੋੜੀ ਹਾਂ | ਉਨ੍ਹਾਂ ਮੁਤਾਬਕ ਅਸੀਂ ਸਕ੍ਰੀਨ 'ਤੇ ਇਕ ਆਦਰਸ਼ ਜੋੜੀ ਦੇ ਰੂਪ 'ਚ ਨਜ਼ਰ ਆਉਂਦੇ ਹਾਂ | ਪਰਿਣੀਤੀ ਮੇਰੇ ਲਈ ਅਸਲ ਜੀਵਨ 'ਚ ਸਭ ਤੋਂ ਸਹੀ ਹੈ |

ਹਾਲ ਹੀ 'ਚ ਰਿਲੀਜ਼ ਹੋਏ 'ਨਮਸਤੇ ਇੰਗਲੈਂਡ' ਦੇ ਟਰੇਲਰ ਨੂੰ ਯੂਟਿਊਬ 'ਤੇ 20 ਮਿਲੀਅਨ ਤੋਂ ਵਧ ਵਾਰ ਦੇਖਿਆ ਜਾ ਚੁੱਕਾ ਹੈ | ਟਰੇਲਰ ਨੂੰ ਨਾ ਸਿਰਫ ਪ੍ਰਸ਼ੰਸਕਾਂ ਵਲੋਂ ਪਸੰਦ ਕੀਤਾ ਗਿਆ, ਬਲਕਿ ਅਰਜੁਨ ਦੀ ਦਾਦੀ ਨੂੰ ਕਾਫੀ ਪਸੰਦ ਆਇਆ ਹੈ | ਅਰਜੁਨ ਦਾ ਚਰਿਤਰ ਨਿਸ਼ਚਿਤ ਰੂਪ 'ਚ ਅਜਿਹਾ ਨਹੀਂ ਹੈ ਜੋ ਆਪਣੇ ਪਿਆਰ ਨੂੰ ਇੰਨੀ ਆਸਾਨੀ ਨਾਲ ਛੱਡ ਦੇਵੇ | ਇਸ ਤੋਂ ਬਾਅਦ ਆਪਣੀ ਪਤਨੀ ਨੂੰ ਘਰ ਲਿਆਉਣ ਲਈ ਉਹ ਲੰਡਨ ਦੀ ਯਾਤਰਾ 'ਤੇ ਨਿਕਲ ਪੈਂਦਾ ਹੈ | ਵਿਪੁਲ ਅਮ੍ਰਤਲਾਲ ਸ਼ਾਹ ਦੀ 'ਨਮਸਤੇ ਇੰਗਲੈਂਡ' ਇਕ ਤਾਜ਼ਾ ਕਹਾਣੀ ਹੈ ਜਿਸ 'ਚ ਜਸਮੀਤ ਅਤੇ ਪਰਮ ਦੀ ਜੀਵਨ ਯਾਤਰਾ ਨੂੰ ਦਿਖਾਇਆ ਗਿਆ ਹੈ | ਅਰਜੁਨ ਕਪੂਰ ਅਤੇ ਪਰਿਣੀਤੀ ਚੋਪੜਾ ਅਭਿਨੈ ਫਿਲਮ 'ਨਮਸਤੇ ਇੰਗਲੈਂਡ' 19 ਅਕਤੂਬਰ, 2018 ਨੂੰ ਦੁਨੀਆ ਭਰ 'ਚ ਰਿਲੀਜ਼ ਹੋਵੇਗੀ |



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News