ਗੁਰਦੁਆਰਾ ਸੰਤ ਨਿਵਾਸ ਵਿਖੇ ਮੇਲੇ ਦੀਆਂ ਤਿਆਰੀਆਂ ਸੰਬੰਧੀ ਇਲਾਕਾਂ ਨਿਵਾਸੀਆਂ ਦੀ ਮੀਟਿੰਗ ਹੋਈ

09/18/2018 2:07:44 PM

ਝਬਾਲ (ਨਰਿੰਦਰ, ਹਰਬੰਸ ਲਾਲੂਘੁੰਮਣ, ਬਖਤਾਵਰ) : ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਪਹਿਲੇ ਹੈੱਡ ਗ੍ਰੰਥੀ ਤੇ ਮਹਾਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਸਬੰਧੀ ਝਬਾਲ ਵਿਖੇ ਮੀਟਿੰਗ ਕੀਤੀ ਗਈ। ਇਹ ਮੇਲਾ ਗੁਰਦੁਆਰਾ ਸੰਤ ਨਿਵਾਸ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਤ ਬਾਬਾ ਦਰਸ਼ਨ ਸਿੰਘ ਜੀ ਬੀੜ ਸਾਹਿਬ ਵਾਲਿਆਂ ਅਤੇ ਸੰਤ ਬਾਬਾ ਸੰਤੋਖ ਸਿੰਘ ਬੀੜ ਸਾਹਿਬ ਵਾਲਿਆ ਦੀ ਅਗਵਾਈ 'ਚ ਵੱਖਰੇ ਤੌਰ 'ਤੇ ਮਨਾਇਆ ਜਾਂਦਾ ਹੈ। ਇਸ ਦੀਆਂ ਤਿਆਰੀਆਂ ਤੇ ਇਲਾਕਾਂ ਨਿਵਾਸੀਆਂ ਨਾਲ ਸੰਗਤਾਂ ਦੀ ਰਿਹਾਇਸ਼ ਤੇ ਖਾਣ ਪੀਣ ਤੇ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਸੰਤੋਖ ਸਿੰਘ ਜੀ ਬੀੜ ਸਾਹਿਬ ਵਾਲਿਆਂ ਨੇ ਦੱਸਿਆਂ ਕਿ 7 ਅਕਤੂਬਰ ਨੂੰ ਗੁਰਦੁਆਰਾ ਸੰਤ ਨਿਵਾਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰਬਾਣੀ ਦੇ ਸ਼ਬਦ ਕਰਿਤਨ ਹੋਣਗੇ ਉਪਰੰਤ ਧਾਰਮਿਕ ਦੀਵਾਨ ਸੱਜਣਗੇ,  ਜੋ ਦੋ ਦਿਨ ਜਾਰੀ ਰਹੇਗਾ।ਇਸ ਮੌਕੇ ਮੁਖ ਤੌਰ 'ਤੇ ਸਾਬਕਾ ਚੇਅਰਮੈਨ ਗੁਰਬਖਸ਼ ਸਿੰਘ ਬੁੱਰਜ, ਸਾਬਕਾ ਚੇਅਰਮੈਨ ਲਖਬੀਰ ਸਿੰਘ ਬੁੱਰਜ, ਬਾਬਾ ਅਵਤਾਰ ਸਿੰਘ ਜੀ ਧੱਤਲ ਤੋਂ ਇਲਾਵਾਂ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ ।


Related News