ਸਾਰੇ ਵੋਟਰ ਬਿਨਾਂ ਡਰੋਂ ਕਰਨ ਵੋਟ ਦੇ ਅਧਿਕਾਰ ਦੀ ਵਰਤੋਂ : ਡਿਪਟੀ ਕਮਿਸ਼ਨਰ

09/18/2018 3:57:15 PM

ਲੁਧਿਆਣਾ (ਹਿਤੇਸ਼) : ਡਿਪਟੀ ਕਮਿਸ਼ਨਰ ਤੇ ਜ਼ਿਲਾ ਚੋਣ ਅਧਿਕਾਰੀ ਪਰਦੀਪ ਕੁਮਾਰ ਅਗਰਵਾਲ ਨੇ ਸਾਰੇ ਵੋਟਰਾਂ ਨੂੰ ਬਿਨਾਂ ਡਰ ਅਤੇ ਨਿਰਪੱਖ ਢੰਗ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 19 ਸਤੰਬਰ ਨੂੰ ਹੋ ਰਹੀਆਂ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਵੱਡੀ ਗਿਣਤੀ 'ਚ ਪੁਲਸ ਅਧਿਕਾਰੀਆਂ ਦੇ ਨਾਲ-ਨਾਲ ਸਿਵਲ ਅਧਿਕਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿਰਪੱਖ ਢੰਗ ਨਾਲ ਕਰਾਈਆਂ ਜਾਣ ਵਾਲੀਆਂ ਇਨ੍ਹਾਂ ਚੋਣਾਂ ਸਬੰਧੀ ਜ਼ਿਲਾ ਪ੍ਰਸ਼ਾਸਨ ਲੁਧਿਆਣਾ ਵਲੋਂ ਸਾਰੇ ਪ੍ਰਬੰਧ ਕਰ ਲਏ ਗਏ ਹਨ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 19 ਸਤੰਬਰ ਨੂੰ 1160751 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ 'ਚੋਂ 619188 ਵੋਟਰ ਮਰਦ ਅਤੇ 541563 ਮਹਿਲਾ ਵੋਟਰ ਹਨ, ਜਦੋਂ ਕਿ 16 ਹੋਰ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੁਧਿਆਣਾ ਪੁਲਸ ਕਮਿਸ਼ਨਰੇਟ ਦੇ ਅਧੀਨ ਆਉਂਦੇ ਖੇਤਰ 'ਚ 13 ਅਤਿ ਸੰਵੇਦਨਸ਼ੀਲ, ਦੋਂ ਕਿ 128 ਸੰਵੇਦਨਸ਼ੀਲ ਪੋਲਿੰਗ ਬੂਥ ਹਨ, ਜਿਨ੍ਹਾਂ ਲਈ 3159 ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਪੋਲਿੰਗ ਬੂਥਾਂ 'ਤੇ ਵੀ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। 


Related News