ਮਕਸੂਦਾਂ ਸਬਜ਼ੀ ਮੰਡੀ ''ਚ ਮੁੰਸ਼ੀ ਦੇ ਨਾਲ ਲੁੱਟਖੋਹ ਕਰਨ ਵਾਲੇ ਲੁਟੇਰੇ ਗ੍ਰਿ੍ਰਫਤਾਰ

09/18/2018 5:59:08 PM

ਜਲੰਧਰ (ਸੋਨੂੰ)— ਬੀਤੇ ਦਿਨੀਂ ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਇਕ ਮੁੰਸ਼ੀ ਦੇ ਕੋਲੋਂ 2.13 ਲੱਖ ਰੁਪਏ ਦੀ ਲੁੱਟਖੋਹ ਕਰਨ ਵਾਲੇ ਸਾਰੇ ਲੁਟੇਰਿਆਂ ਨੂੰ ਪੁਲਸ ਨੇ ਗ੍ਰਿ੍ਰਫਤਾਰ ਕਰ ਲਿਆ ਹੈ। ਸਾਰੇ ਦੋਸ਼ੀ ਜਲੰਧਰ ਅਤੇ ਕਪੂਰਥਲਾ ਜ਼ਿਲੇ ਦੇ ਰਹਿਣ ਵਾਲੇ ਹਨ। ਪੁਲਸ ਨੇ ਉਨ੍ਹਾਂ ਦੇ ਕੋਲੋਂ 1 ਲੱਖ 70 ਹਜ਼ਾਰ ਰੁਪਏ ਦੀ ਨਕਦੀ ਅਤੇ 2  ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। 

ਜ਼ਿਕਰਯੋਗ ਹੈ ਕਿ ਮਕਸੂਦਾਂ ਸਬਜ਼ੀ ਮੰਡੀ ਦੇ ਅੰਦਰੋਂ ਦਿਨ-ਦਿਹਾੜੇ ਸ਼ਰੇਆਮ ਲੁਟੇਰੇ ਐਕਟਿਵਾ ਸਵਾਰ ਫਰੂਟ ਵਿਕਰੇਤਾ ਦੇ ਭਰਾ ਤੋਂ 2.13 ਲੱਖ ਰੁਪਏ ਨਾਲ ਭਰਿਆ ਬੈਗ ਲੁੱਟ ਕੇ ਫਰਾਰ ਹੋ ਗਏ ਸਨ। ਲੁੱਟ ਦੀ ਵਾਰਦਾਤ ਤੋਂ ਬਾਅਦ ਐਕਟਿਵਾ ਸਵਾਰ ਸੜਕ 'ਤੇ ਬੁਰੀ ਤਰ੍ਹਾਂ ਨਾਲ ਡਿੱਗਣ ਦੇ ਕਾਰਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ, ਜਿਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਘਟਨਾ ਤੋਂ ਬਾਅਦ ਪੁਲਸ ਸੀ. ਸੀ. ਟੀ. ਵੀ. ਫੁਟੇਜ਼ ਦੇ ਆਧਾਰ 'ਤੇ ਲੁਟੇਰਿਆਂ ਦੀ ਤਲਾਸ਼ ਕਰ ਰਹੀ ਸੀ। 


Related News