ਰੁੱਸਿਆਂ ਨੂੰ ਮਨਾਉਣ ਚੱਲੀ ''ਆਪ'', ਹੁਣ ਧਰਮਵੀਰ ਗਾਂਧੀ ਨਾਲ ਮੁਲਾਕਾਤ

09/18/2018 6:34:09 PM

ਚੰਡੀਗੜ੍ਹ : ਆਮ ਆਦਮੀ ਪਾਰਟੀ 'ਚ ਰੁੱਸੇ ਹੋਏ ਆਗੂਆਂ ਨੂੰ ਮਨਾਉਣ ਲਈ ਚੱਲ ਰਹੀ ਕਵਾਇਦ ਦੌਰਾਨ ਹੁਣ ਪਾਰਟੀ ਦੇ ਬਾਗੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਾ ਦਾਅਵਾ 'ਆਪ' ਆਗੂ ਸੰਜੇ ਸਿੰਘ ਨੇ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਆਪਣੀਆਂ ਕੁਝ ਸ਼ਰਤਾਂ ਰੱਖੀਆਂ ਹਨ। ਜਾਣਕਾਰੀ ਮੁਤਾਬਕ ਸੰਜੇ ਸਿੰਘ ਨਾਲ ਡਾ. ਧਰਮਵੀਰ ਗਾਂਧੀ ਦੀ ਕਰੀਬ ਡੇਢ ਘੰਟਾ ਮੁਲਾਕਾਤ ਹੋਈ। ਇਸ ਦੌਰਾਨ ਸੰਜੇ ਗਾਂਧੀ ਨੇ ਉਨ੍ਹਾਂ ਨੂੰ ਪਾਰਟੀ 'ਚ ਵਾਪਸ ਆਉਣ ਦਾ ਸੱਦਾ ਦਿੱਤਾ ਪਰ ਡਾ. ਗਾਂਧੀ ਦਾ ਕਹਿਣਾ ਸੀ ਕਿ ਉਹ ਸਿਰਫ ਪੰਜਾਬ ਦੀ ਖੁਦਮੁਖਤਿਆਰੀ ਚਾਹੁੰਦੇ ਹਨ। ਹੁਣ ਧਰਮਵੀਰ ਗਾਂਧੀ ਆਪਣੇ ਸਿਆਸੀ ਭਵਿੱਖ ਬਾਰੇ ਕੀ ਫੈਸਲਾ ਲੈਂਦੇ ਹਨ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। 
 


Related News