ਅਕਾਲੀ-ਭਾਜਪਾ ਵਫਦ ਵਲੋਂ ਰਾਜਪਾਲ ਨਾਲ ਮੁਲਾਕਾਤ, ਸੌਂਪਿਆ ਮੰਗ ਪੱਤਰ

09/18/2018 6:34:01 PM

ਚੰਡੀਗੜ੍ਹ : ਅਕਾਲੀ-ਭਾਜਪਾ ਦੇ ਇਕ ਵਫਦ ਵਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਗਈ। ਵਫਦ ਵਲੋਂ ਜ਼ਿਲਾ ਪਰਿਸ਼ਦ ਅਤੇ ਪੰਚਾਇਤੀ ਚੋਣਾਂ 'ਚ ਹੋ ਰਹੀ ਧੱਕੇਸ਼ਾਹੀ ਦੇ ਖਿਲਾਫ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਰਾਜਪਾਲ ਨੂੰ ਪੰਜਾਬ 'ਚੋਂ ਕੈਪਟਨ ਸਰਕਾਰ ਹਟਾਉਣ ਦੀ ਮੰਗ ਕੀਤੀ। ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਨਵਜੋਤ ਸਿੱਧੂ ਦੀ ਵੀ ਕਾਲ ਡਿਟੇਲ ਦੀ ਜਾਂਚ ਕਰਾਉਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸਿੱਧੂ ਰੋਜ਼ ਸੁਰੱਖਿਆ ਏਜੰਸੀਆਂ ਨਾਲ ਗੱਲ ਕਰਦੇ ਹਨ। ਉਨ੍ਹਾਂ ਨੇ ਕਾਂਗਰਸ ਤੇ ਗਰਮ ਖਿਆਲੀਆਂ ਦੀ ਮਿਲੀ-ਭੁਗਤ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸਮ ਖਾਧੀ ਸੀ ਕਿ ਪੰਜਾਬ 'ਚ ਕਾਨੂੰਨ-ਵਿਵਸਥਾ ਬਣਾ ਕੇ ਰੱਖਣਗੇ ਪਰ ਹੁਣ ਹਾਲਾਤ 25 ਸਾਲ ਪਹਿਲਾਂ ਵਰਗੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜਲੰਧਰ 'ਚ ਹੋਏ ਧਮਾਕੇ ਦੀ ਜ਼ਿੰਮੇਵਾਰੀ ਭਿੰਡਰਾਂਵਾਲਾ ਟਾਈਗਰ ਫੋਰਸ ਨੇ ਲਈ ਹੈ, ਜਿਸ ਤੋਂ ਸਾਫ ਜ਼ਾਹਰ ਹੈ ਕਿ ਮੁੱਖ ਮੰਤਰੀ ਨੇ ਇਨ੍ਹਾਂ ਤਾਕਤਾਂ ਨਾਲ ਹੱਥ ਮਿਲਾ ਲਿਆ ਹੈ ਅਤੇ ਮੁੱਖ ਮੰਤਰੀ ਹੁਣ ਉਹ ਆਪਣੇ ਘਰ 'ਚ ਬੈਠੇ ਹੋਏ ਹਨ। 
ਇਸ ਦੌਰਾਨ ਸੁਖਬੀਰ ਬਾਦਲ ਨਾਲ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਵੀ ਮੌਜੂਦ ਸਨ। ਸ਼ਵੇਤ ਮਲਿਕ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਪੰਜਾਬ 'ਚੋਂ ਭਜਾ ਕੇ ਰਹਿਣਗੇ। ਸ਼ਵੇਤ ਮਲਿਕ ਨੇ ਕਿਹਾ ਕਿ ਨਵਜੋਤ ਸਿੱਧੂ ਖਿਲਾਫ ਕਰਤਾਰਪੁਰ ਲਾਂਘੇ ਲਈ ਕੀਤੀ ਗਈ ਸਿਆਸਤ ਸਬੰਧੀ ਉਹ ਕੇਂਦਰ ਸਰਕਾਰ ਨੂੰ ਉਨ੍ਹਾਂ ਖਿਲਾਫ ਕਾਰਵਾਈ ਕਰਨ ਲਈ ਲਿਖਣਗੇ।


Related News