Box Office : ਚੌਥੇ ਦਿਨ ਘਟੀ ''ਮਨਮਰਜ਼ੀਆਂ'' ਦੀ ਰਫਤਾਰ, ਜਾਣੋ ਕਲੈਕਸ਼ਨ
9/18/2018 7:02:25 PM
ਮੁੰਬਈ (ਬਿਊਰੋ)— ਪਿਛਲੇ ਹਫਤੇ ਸਿਨੇਮਾਘਰਾਂ 'ਚ ਰਿਲੀਜ਼ ਹੋਈ ਅਨੁਰਾਗ ਕਸ਼ਯਪ ਦੀ ਫਿਲਮ 'ਮਨਮਰਜ਼ੀਆਂ' ਨੂੰ ਮਿਲਿਆ-ਜੁਲਿਆ ਹੁੰਗਾਰਾ ਮਿਲਿਆ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਭਾਰਤੀ ਬਾਕਸ ਆਫਿਸ 'ਤੇ ਪਹਿਲੇ ਦਿਨ ਸ਼ੁੱਕਰਵਾਰ 3.52 ਕਰੋੜ, ਦੂਜੇ ਦਿਨ ਸ਼ਨੀਵਾਰ 5.11 ਕਰੋੜ, ਤੀਜੇ ਦਿਨ ਐਤਵਾਰ 5.70 ਕਰੋੜ ਅਤੇ ਚੌਥੇ ਦਿਨ ਕਰੋੜ 2.10 ਦੀ ਕਮਾਈ ਕੀਤੀ ਹੈ। ਫਿਲਮ ਨੇ ਕੁੱਲ ਮਿਲਾ ਕੇ 4 ਦਿਨਾਂ 'ਚ 16.43 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ। ਇਸ ਫਿਲਮ ਨੂੰ 1,500 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ।
#Manmarziyaan remains on the lower side on Day 4 [Mon]… Fri 3.52 cr, Sat 5.11 cr, Sun 5.70 cr, Mon 2.10 cr. Total: ₹ 16.43 cr. India biz.
— taran adarsh (@taran_adarsh) September 18, 2018
ਜ਼ਿਕਰਯੋਗ ਹੈ ਕਿ ਫਿਲਮ 'ਮਨਮਰਜ਼ੀਆਂ' ਦਾ ਨਿਰਦੇਸ਼ਨ ਅਨੁਰਾਗ ਕਸ਼ਯਪ ਵਲੋਂ ਕੀਤਾ ਗਿਆ। ਫਿਲਮ 'ਚ ਤਾਪਸੀ ਪੰਨੂ, ਅਭਿਸ਼ੇਕ ਬੱਚਨ, ਵਿੱਕੀ ਕੌਸ਼ਲ ਅਤੇ ਅਸ਼ਨੂਰ ਕੌਰ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 30 ਕਰੋੜ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ