ਕਪਿਲ ਸ਼ਰਮਾ ਤੇ ਸੁਮੀਤ ਸਿੰਘ ਵਲੋਂ ਪ੍ਰਡਿਊਸ ਫਿਲਮ 'ਸੰਨ ਆਫ ਮਨਜੀਤ ਸਿੰਘ' ਦਾ ਦੂਜਾ ਪੋਸਟਰ ਰਿਲੀਜ਼

9/19/2018 9:35:39 AM

ਜਲੰਧਰ (ਬਿਊਰੋ)— ਕਪਿਲ ਸ਼ਰਮਾ ਤੇ ਸੁਮੀਤ ਸਿੰਘ ਵਲੋਂ ਪ੍ਰੋਡਿਊਸ ਫਿਲਮ 'ਸੰਨ ਆਫ ਮਨਜੀਤ ਸਿੰਘ' ਦਾ ਦੂਜਾ ਪੋਸਟਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੂੰ ਵਿਕਰਮ ਗਰੋਵਰ ਵਲੋਂ ਡਾਇਰੈਕਟ ਕੀਤਾ ਗਿਆ ਹੈ। ਇਹ ਪੋਸਟਰ ਸੁਮੀਤ ਸਿੰਘ ਤੇ ਕਪਿਲ ਸ਼ਰਮਾ ਨੇ ਸੋਸ਼ਲ ਮੀਡੀਆ ਅਕਾਉਂਟ 'ਤੇ ਸ਼ੇਅਰ ਕੀਤਾ ਹੈ। ਇਸ ਪੋਸਟਰ ਵਿਚ ਮਨਜੀਤ ਸਿੰਘ ਦੀ ਛੋਟੀ ਜਿਹੀ ਫੈਮਿਲੀ ਨਜ਼ਰ ਆ ਰਹੀ ਹੈ।

 

ਫਿਲਮ ਕਪਿਲ ਸ਼ਰਮਾ, ਸੈਵਨ ਕਲਰਸ ਮੋਸ਼ਨ ਪਿਕਚਰਸ ਤੇ ਗੁਰਪ੍ਰੀਤ ਘੁੱਗੀ ਦੀ ਪੇਸ਼ਕਸ਼ ਹੈ। ਫਿਲਮ 12 ਅਕਤੂਬਰ, 2018 ਨੂੰ ਰਿਲੀਜ਼ ਹੋਣ ਜਾ ਰਹੀ ਹੈ। 'ਸੰਨ ਆਫ ਮਨਜੀਤ ਸਿੰਘ' 'ਚ ਗੁਰਪ੍ਰੀਤ ਘੁੱਗੀ ਤੇ ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਜਪਜੀ ਖਹਿਰਾ, ਹਾਰਬੀ ਸੰਘਾ, ਮਲਕੀਤ ਰੌਣੀ, ਦੀਪ ਮਨਦੀਪ, ਤਾਨੀਆ ਤੇ ਦਮਨਪ੍ਰੀਤ ਸਿੰਘ ਨਜ਼ਰ ਆ ਰਹੇ ਹਨ। ਇਸ ਦੇ ਗੀਤ ਗੁਰਪ੍ਰੀਤ ਘੁੱਗੀ, ਸਿਧਾਂਤ ਕੌਸ਼ਲ ਤੇ ਦੀਪ ਪੱਡਾ ਨੇ ਲਿਖੇ ਹਨ। ਫਿਲਮ ਦਾ ਸੰਗੀਤ ਸਾਗਾ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਹੋਵੇਗਾ। ਫਿਲਮ ਦਾ ਸਕ੍ਰੀਨਪਲੇਅ ਧੀਰਜ ਰਤਨ ਨੇ ਲਿਖਿਆ ਹੈ, ਜਦਕਿ ਇਸ ਦੇ ਡਾਇਲਾਗਸ ਸੁਰਮੀਤ ਮਾਵੀ ਨੇ ਲਿਖੇ ਹਨ। ਫਿਲਮ ਦਾ ਸੰਗੀਤ ਵਿਲਸਨ, ਦਰਸ਼ਨ ਉਮੰਗ ਤੇ ਹੈਰੀ ਆਨੰਦ ਨੇ ਦਿੱਤਾ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News