ਆਂਗਣਵਾਡ਼ੀ ਵਰਕਰਾਂ ਵੱਲੋਂ ਸਰਕਾਰੀ ਮੁਲਾਜ਼ਮ  ਐਲਾਨਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ

09/19/2018 12:05:53 AM

ਮਾਲੇਰਕੋਟਲਾ, (ਯਾਸੀਨ)– ਆਂਗਣਵਾਡ਼ੀ ਇੰਪਲਾਈਜ਼ ਫੈੱਡਰੇਸ਼ਨ ਆਫ ਇੰਡੀਆ ਦੇ ਸੱਦੇ ’ਤੇ ਆਲ ਪੰਜਾਬ ਆਂਗਣਵਾਡ਼ੀ ਮੁਲਾਜ਼ਮ ਯੂਨੀਅਨ ਬਲਾਕ ਮਾਲੇਰਕੋਟਲਾ ਨੇ ਬਲਾਕ ਪ੍ਰਧਾਨ ਲਖਬੀਰ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ, ਜਿਸ ਦੌਰਾਨ ਵੱਡੀ ਗਿਣਤੀ ’ਚ ਆਂਗਣਵਾਡ਼ੀ ਵਰਕਰਾਂ ਅਤੇ ਹੈਲਪਰਾਂ ਨੇ ਸ਼ਿਰਕਤ ਕੀਤੀ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਆਂਗਣਵਾਡ਼ੀ ਵਰਕਰਾਂ ਅਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਐਲਾਨੇ ਅਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਉਨ੍ਹਾਂ ਹੋਰ ਕਿਹਾ ਕਿ ਜਿੰਨੀ ਦੇਰ ਅਜਿਹਾ ਸੰਭਵ ਨਹੀਂ ਓਨੀ ਦੇਰ ਤੱਕ ਵਰਕਰ ਨੂੰ 24,000 ਰੁਪਏ ਅਤੇ ਹੈਲਪਰ ਨੂੰ 18,000 ਰੁਪਏ ਮਾਣਭੱਤਾ ਦਿੱਤਾ ਜਾਵੇ। ਬੁਲਾਰਿਆਂ ਨੇ ਕਿਹਾ ਕਿ ਮਿੰਨੀ ਆਂਗਣਵਾਡ਼ੀ ਵਰਕਰ ਨੂੰ ਪੂਰੀ ਵਰਕਰ ਦਾ ਦਰਜਾ ਦਿੱਤਾ ਜਾਵੇ। ਆਗੂਆਂ ਨੇ ਕਿਹਾ ਕਿ ਉਪਰੋਕਤ ਮੰਗਾਂ ਨੂੰ ਲੈ ਕੇ ਦੇਸ਼ ਭਰ ’ਚ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਇਸੇ ਕਡ਼ੀ ਤਹਿਤ 19 ਨਵੰਬਰ ਨੂੰ ਦਿੱਲੀ ਵਿਖੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾ ਪ੍ਰਧਾਨ ਬਲਜੀਤ ਕੌਰ, ਸਕੱਤਰ ਭੁਪਿੰਦਰ ਕੌਰ, ਬਲਜੀਤ ਕੌਰ ਮਾਹੋਰਣਾ, ਹਰਪ੍ਰੀਤ ਕੌਰ ਭੱਟੀਆਂ, ਮਹਿੰਦਰ ਕੌਰ ਬਾਗਡ਼ੀਆਂ, ਸੁਖਵਿੰਦਰ ਕੌਰ ਰਾਮਪੁਰ ਛੰਨਾ, ਬਲਜਿੰਦਰ ਕੌਰ, ਅਕਬਰੀ ਬੇਗਮ ਅਮਰਗਡ਼੍ਹ, ਸੁਖਪਾਲ ਕੌਰ, ਸਰਬਜੀਤ ਕੌਰ, ਸੁਰਿੰਦਰ ਕੌਰ, ਬਲਜਿੰਦਰ ਕੌਰ ਪੇਦਣੀ, ਗੁਰਮੀਤ ਕੌਰ ਭੁਆਲ, ਕਰਮਜੀਤ ਕੌਰ, ਅਮਰਜੀਤ ਕੌਰ, ਸ਼ਹਿਬਾਨਾ ਬੇਗਮ ਮਾਲੇਰਕੋਟਲਾ ਨੇ ਵੀ ਸੰਬੋਧਨ ਕੀਤਾ। ਇਸ ਸਮੇਂ ਪ੍ਰਧਾਨ ਮੰਤਰੀ ਦੇ ਨਾਂ ਇਕ ਮੰਗ ਪੱਤਰ ਐੱਸ. ਡੀ. ਐੱਮ. ਦੇ ਸੁਪਰਡੈਂਟ ਨੂੰ ਦਿੱਤਾ ਗਿਆ।


Related News