20 ਪੇਟੀਆਂ ਨਾਜਾਇਜ਼ ਸ਼ਰਾਬ ਤੇ ਭੁੱਕੀ ਸਮੇਤ 2 ਵਿਅਕਤੀ ਗ੍ਰਿਫਤਾਰ

09/19/2018 1:43:23 AM

ਸਮਰਾਲਾ, (ਗਰਗ, ਬੰਗੜ)— ਪੁਲਸ ਚੌਕੀ ਬਰਧਾਲਾਂ ਨੇ 2 ਵਿਅਕਤੀਆਂ ਨੂੰ 20 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ । ਡੀ. ਐੱਸ. ਪੀ. ਹਰਸਿਮਰਤ ਸਿੰਘ ਤੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਚੌਕੀ ਹੇਡੋਂ ਦੇ ਇੰਚਾਰਜ ਥਾਣੇਦਾਰ ਬਲਵੰਤ ਸਿੰਘ ਪੁਲਸ ਪਾਰਟੀ ਸਮੇਤ ਚੌਕੀ ਦੇ ਸਾਹਮਣੇ ਮੇਨ ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਜਦ ਚੰਡੀਗੜ੍ਹ ਸਾਈਡ ਵਲੋਂ ਆਈ ਇਕ ਕਾਰ ਦੇ ਡਰਾਈਵਰ ਨੂੰ ਪੁਲਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਨੇ ਗੱਡੀ ਹੌਲੀ ਕਰਕੇ ਨਾਕੇ ਤੋਂ ਇਕਦਮ ਭਜਾ ਲਈ।

ਪੁਲਸ ਪਾਰਟੀ ਨੇ ਕਾਰ ਦਾ ਪਿੱਛਾ ਕੀਤਾ ਤੇ ਗੱਡੀ ਨੂੰ ਹੇਡੋਂ ਟਾਵਰ ਕੋਲ ਆਪਣੀ ਗੱਡੀ ਅੱਗੇ ਲਾ ਕੇ ਰੋਕ ਲਿਆ, ਜਿਸ 'ਤੇ ਪੁਲਸ ਪਾਰਟੀ ਨੇ ਕਾਰ ਦੀ ਤਲਾਸ਼ੀ ਲਈ ਤਾਂ ਗੱਡੀ ਦੀ ਡਿੱਗੀ 'ਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀਆਂ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਪਵਿੱਤਰ ਸਿੰਘ ਤੇ ਜਸਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਦੋਵੇਂ ਵਾਸੀ ਬਾਲਿਉਂ ਵਜੋਂ ਹੋਈ, ਜਦਕਿ ਇਕ ਦੋਸ਼ੀ ਫਰਾਰ ਹੋ ਗਿਆ, ਜਿਸ ਦੀ ਸ਼ਨਾਖ਼ਤ ਬੰਟੀ ਪਾਲਮਾਜਰਾ ਵਜੋ ਹੋਈ ਹੈ।
ਚੌਕੀ ਇੰਚਾਰਜ ਬਲਵੰਤ ਸਿੰਘ ਨੇ ਦੱਸਿਆ ਕਿ ਇਸ ਸ਼ਰਾਬ ਦੇ ਮਾਲਕ ਕਥਿਤ ਦੋਸ਼ੀ ਸੋਨੂੰ ਪੰਡਿਤ ਵਾਸੀ ਬਾਲਿਓਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਸੋਨੂੰ ਪੰਡਿਤ ਸ਼ਰਾਬ ਨੂੰ ਗੱਡੀ 'ਚ ਭਰ ਕੇ ਆਪ ਅੱਗੇ–ਅੱਗੇ ਬੱਸ 'ਚ ਸਵਾਰ ਹੋ ਕੇ ਆ ਰਿਹਾ ਸੀ, ਜੋ ਮੌਕੇ 'ਤੇ ਪੁਲਸ ਹੱਥੋਂ ਬਚ ਗਿਆ। ਉਨ੍ਹਾਂ ਕਿਹਾ ਕਿ ਜਲਦ ਹੀ ਇਹ ਦੋਵੇਂ ਫਰਾਰ ਦੋਸ਼ੀ ਗ੍ਰਿਫ਼ਤਾਰ ਕਰ ਲਏ ਜਾਣਗੇ।


Related News