ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਸ ਨੇ ਕੀਤੇ ਪੁਖਤਾ ਪ੍ਰਬੰਧ

09/19/2018 1:56:02 AM

ਕੋਟਕਪੂਰਾ (ਨਰਿੰਦਰ)- ਪੰਜਾਬ ’ਚ (ਅੱਜ) 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਡ਼੍ਹਾਉਣ ਲਈ ਪੁਲਸ ਵੱਲੋਂ ਪੂਰੇ ਇਲਾਕੇ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।  ਇਸ ਸਬੰਧੀ ਐੱਸ. ਐੱਸ. ਪੀ.  ਰਾਜ ਬਚਨ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਡੀ. ਐੱਸ. ਪੀ. ਕੋਟਕਪੂਰਾ ਮਨਵਿੰਦਰਬੀਰ ਸਿੰਘ ਵੱਲੋਂ ਵੱਖ-ਵੱਖ ਚੋਣ ਬੂਥਾਂ ਲਈ ਪੁਲਸ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਪੁਲਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਚੋਣਾਂ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਭੇਦ-ਭਾਵ ਨਾ ਕੀਤਾ ਜਾਵੇ। ਉਨ੍ਹਾਂ ਸਮੂਹ ਪੁਲਸ ਮੁਲਾਜ਼ਮਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਨਸ਼ਾ ਨਾ ਕਰਨ ਅਤੇ ਆਪਣੀ ਡਿਊਟੀ ਪੂਰੀ ਈਮਾਨਦਾਰੀ ਨਾਲ ਕਰਨ ਦੀ ਵੀ ਹਦਾਇਤ ਕੀਤੀ। 
ਇਸ ਮੌਕੇ ਡੀ. ਐੱਸ. ਪੀ. ਮਨਵਿੰਦਰਬੀਰ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵੱਖ-ਵੱਖ ਇਲਾਕਿਆਂ ਲਈ ਪੁਲਸ ਮੁਲਾਜ਼ਮਾਂ ਦੀਆਂ ਡਿਊਟੀਆਂ ਲਾ ਦਿੱਤੀਅਾਂ ਗਈਆਂ ਹਨ। ਵੋਟਿੰਗ ਦੌਰਾਨ ਸ਼ਰਾਰਤੀ ਅਨਸਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸ਼ਰਾਰਤਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। 


Related News