ਸਿਹਤ ਵਿਭਾਗ ਵੱਲੋਂ ਡੇਅਰੀਆਂ ਤੇ ਦੁਕਾਨਾਂ ’ਤੇ ਛਾਪੇਮਾਰੀ

09/19/2018 2:02:59 AM

ਅੰਮ੍ਰਿਤਸਰ,  (ਦਲਜੀਤ)-  ਸਿਹਤ ਵਿਭਾਗ ਨੇ ਰਤਨ ਸਿੰਘ ਚੌਕ ਤੇ ਲਾਰੈਂਸ ਰੋਡ ਸਥਿਤ ਡੇਅਰੀਆਂ ’ਤੇ ਛਾਪੇਮਾਰੀ ਕਰ ਕੇ ਦੁੱਧ ਤੇ ਦੁੱਧ ਨਾਲ ਬਣਨ ਵਾਲੇ ਪਦਾਰਥਾਂ ਦੇ 13 ਸੈਂਪਲ ਲਏ। ਇਸ ਦੇ ਨਾਲ ਹੀ ਸ਼ਹਿਰ ਦੀਆਂ ਪ੍ਰਮੁੱਖ ਕਰਿਆਨਾ ਦੁਕਾਨਾਂ ’ਤੇ ਵੀ ਛਾਪੇ ਮਾਰ ਕੇ ਸਰ੍ਹੋਂ ਦੇ ਤੇਲ ਦੇ ਸੈਂਪਲ ਭਰੇ। ਇਸ ਮੌਕੇ ਸਿਹਤ ਵਿਭਾਗ ਦੇ ਜ਼ਿਲਾ ਅਧਿਕਾਰੀ ਲਖਬੀਰ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਉਨ੍ਹਾਂ ਦੁੱਧ ਦੀ ਗੁਣਵੱਤਾ ਦੀ ਜਾਂਚ ਲਈ ਛਾਪੇਮਾਰੀ ਕੀਤੀ ਹੈ। ਫਿਲਹਾਲ ਅਜੇ ਸੈਂਪਲ ਭਰੇ ਹਨ, ਜਿਨ੍ਹਾਂ ਨੂੰ ਜਾਂਚ ਲਈ ਲੈਬਾਰਟਰੀ ਭੇਜਿਆ ਜਾ ਰਿਹਾ ਹੈ, ਸੈਂਪਲ ਰਿਪੋਰਟ ’ਚ ਜੇਕਰ ਕੋਈ ਮਿਲਾਵਟ ਪਾਈ ਗਈ ਤਾਂ ਸਬੰਧਤ ਡੇਅਰੀ ਮਾਲਕ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਰਿਆਨੇ ਦੀਆਂ ਦੁਕਾਨਾਂ ’ਤੇ ਛਾਪੇਮਾਰੀ ਕਰ ਕੇ ਸਰ੍ਹੋਂ ਦੇ ਤੇਲ ਦੇ ਸੈਂਪਲ ਭਰੇ ਗਏ। ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਕੁਝ ਦੁਕਾਨਦਾਰ ਸਰ੍ਹੋਂ ਦੇ ਤੇਲ ’ਚ ਕੈਮੀਕਲ ਮਿਲਾ ਕੇ ਵੇਚ ਰਹੇ ਹਨ।


Related News