ਸੰਸਦ ਮੈਂਬਰ ਭਗਵੰਤ ਮਾਨ ਦਾ ਸਿਆਸੀ ਸਫਰ
Saturday, Jan 14, 2017 - 11:18 AM (IST)
ਸੰਸਦ ਮੈਂਬਰ ਭਗਵੰਤ ਮਾਨ 2014 ਤੋਂ ਸੰਗਰੂਰ ਲੋਕ ਸਭਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ। 2011 ਵਿਚ ਉਨ੍ਹਾਂ ਮਨਪ੍ਰੀਤ ਬਾਦਲ ਦੀ ਸਿਆਸੀ ਪਾਰਟੀ ਪੀ. ਪੀ. ਪੀ. ਰਾਹੀਂ ਸਰਗਰਮ ਸਿਆਸਤ ਵਿਚ ਕਦਮ ਰੱਖਿਆ। 2012 ਵਿਚ ਉਨ੍ਹਾਂ ਲਹਿਰਾਗਾਗਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਪਰ ਚੋਣ ਹਾਰ ਗਏ। 2014 ਵਿਚ ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਜੁਆਇਨ ਕਰ ਲਈ ਅਤੇ ''ਆਪ'' ਦੀ ਟਿਕਟ ''ਤੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜੀ। ਇਸ ਚੋਣ ਵਿਚ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਮਹਾਰਥੀ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ 2 ਲੱਖ ਵੋਟਾਂ ਨਾਲ ਹਰਾ ਕੇ ਪੰਜਾਬ ਦੀ ਸਿਆਸਤ ਵਿਚ ਨਵਾਂ ਰਿਕਾਰਡ ਬਣਾਇਆ। 2017 ਦੀਆਂ ਚੋਣਾਂ ਵਿਚ ਭਗਵੰਤ ਮਾਨ ''ਆਪ'' ਦੇ ਸਟਾਰ ਪ੍ਰਚਾਰ ਦੇ ਨਾਲ ਹੀ ਜਲਾਲਾਬਾਦ ਤੋਂ ਚੋਣ ਲੜਨ ਨੂੰ ਲੈ ਕੇ ਸੁਰਖੀਆਂ ਵਿਚ ਹਨ।
