ਦਵਿੰਦਰ ਘੁਬਾਇਆ ਨੇ ਮੰਗਿਆ ਆਪਣੇ ਪਿਤਾ ਦਾ ਅਸਤੀਫਾ

01/23/2017 12:10:35 PM

ਜਲੰਧਰ (ਰਮਨ ਸੋਢੀ) : ਫਾਜ਼ਿਲਕਾ ਤੋਂ ਕਾਂਗਰਸ ਦੇ ਉਮੀਦਵਾਰ ਦਵਿੰਦਰ ਘੁਬਾਇਆ ਨੇ ਆਪਣੇ ਪਿਤਾ ਅਤੇ ਅਕਾਲੀ ਦਲ ਦੇ ਫਿਰੋਜ਼ਪੁਰ ਤੋਂ ਐੱਮ. ਪੀ. ਸ਼ੇਰ ਸਿੰਘ ਘੁਬਾਇਆ ਦੇ ਅਸਤੀਫੇ ਦੀ ਮੰਗ ਕੀਤੀ ਹੈ। ਦਰਅਸਲ ਜਗ ਬਾਣੀ ਵੱਲੋਂ ਦਵਿੰਦਰ ਨਾਲ ਕੀਤੀ ਗਈ ਖਾਸ ਮੁਲਾਕਾਤ ਦੌਰਾਨ ਜਦੋਂ ਉਨ੍ਹਾਂ ਦੇ ਪਿਤਾ ਦੀ ਦੋਹਰੀ ਸਿਆਸਤ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮੇਰੇ ਪਿਤਾ ਸ਼ੇਰ ਸਿੰਘ ਘੁਬਾਇਆ ਨੂੰ ਅਕਾਲੀ ਦਲ ਤੋਂ ਅਸਤੀਫਾ ਦੇ ਕੇ ਕਾਂਗਰਸ ਨਾਲ ਜੁੜਨਾ ਚਾਹੀਦਾ ਹੈ ਤੇ ਇਸ ਲਈ ਉਹ ਕੋਸ਼ਿਸ਼ ਵੀ ਕਰ ਰਹੇ ਹਨ। ਦਵਿੰਦਰ ਮੁਤਾਬਕ ਉਹ ਅਕਾਲੀ ਦਲ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਮੁਤਾਬਕ ਜਲਾਲਾਬਾਦ ਤੇ ਫਾਜ਼ਿਲਕਾ ਹਲਕੇ ਦੇ ਲੋਕ ਅਕਾਲੀ ਦਲ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਕੀਤੀ ਗਈ ਧੱਕੇਸ਼ਾਹੀ ਤੋਂ ਖਫਾ ਹੋ ਕੇ ਸੱਤਾ ਧਿਰ ਨੂੰ ਹਰਾਉਣ ਦਾ ਮਨ ਬਣਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਇਕ ਪਾਸੇ ਤਾਂ ਅਕਾਲੀ ਦਲ ਦੇ ਸੰਸਦ ਮੈਂਬਰ ਹਨ ਤੇ ਦੂਜੇ ਪਾਸੇ ਆਪਣੇ ਪੁੱਤਰ ਕਾਂਗਰਸੀ ਉਮੀਦਵਾਰ ਦਵਿੰਦਰ ਘੁਬਾਇਆ ਦੇ ਹੱਕ ''ਚ ਪ੍ਰਚਾਰ ਕਰ ਰਹੇ ਹਨ, ਜੋ ਲੋਕਾਂ ''ਚ ਚਰਚਾ ਦਾ ਵਿਸ਼ਾ ਹੈ।

Babita Marhas

This news is News Editor Babita Marhas