‘ਆਪ’ ਨੂੰ ਮਿਲਿਆ ਬਲ, ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੇ ਆਗੂ ‘ਆਪ’ ’ਚ ਸ਼ਾਮਲ

05/07/2024 3:19:24 PM

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਮਾਨਸਾ ਤੋਂ ਯੂਥ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ ‘ਆਪ’ ’ਚ ਸ਼ਾਮਲ ਹੋ ਗਏ। ਚਾਹਲ ਨੂੰ ਮਾਲਵਾ ਖੇਤਰ ’ਚ ਯੂਥ ਕਾਂਗਰਸ ਦਾ ਵੱਡਾ ਆਗੂ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਪਾਰਟੀ ਛੱਡਣਾ ਯਕੀਨੀ ਤੌਰ ’ਤੇ ਪੰਜਾਬ ਕਾਂਗਰਸ ਲਈ ਵੱਡਾ ਝਟਕਾ ਹੈ। ਚਾਹਲ ਆਪਣੇ ਸਾਥੀ ਦੀਪ ਵਰਮਾ ਸਟੇਟ ਕੋਆਰਡੀਨੇਟਰ ਸੋਸ਼ਲ ਮੀਡੀਆ, ਲਖਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਯੂਥ ਕਾਂਗਰਸ, ਗੁਰਮੇਜ ਸਿੰਘ ਸਮਾਓ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ, ਸ਼ਿੰਦਰਪਾਲ ਕੌਰ ਚੇਅਰਪਰਸਨ ਬਲਾਕ ਸੰਮਤੀ ਭੀਖੀ, ਬਲਰਾਜ ਬਾਂਸਲ ਕੋਆਰਡੀਨੇਟਰ ਸੋਸ਼ਲ ਮੀਡੀਆ ਯੂਥ ਕਾਂਗਰਸ ਜ਼ਿਲ੍ਹਾ ਮਾਨਸਾ, ਮਲਕੀਤ ਸਿੰਘ ਮੀਤ ਪ੍ਰਧਾਨ ਯੂਥ ਕਾਂਗਰਸ ਮਾਨਸਾ, ਗੁਰਪ੍ਰੀਤ ਸਿੰਘ ਕੋਆਰਡੀਨੇਟਰ ਸੋਸ਼ਲ ਮੀਡੀਆ ਯੂਥ ਕਾਂਗਰਸ ਮਾਨਸਾ, ਜਗਤਾਰ ਸਿੰਘ ਹਲਕਾ ਪ੍ਰਧਾਨ ਬੁਢਲਾਡਾ ਯੂਥ ਕਾਂਗਰਸ, ਰਾਜ ਕੁਮਾਰ ਸ਼ਰਮਾ ਪ੍ਰਧਾਨ ਬ੍ਰਾਹਮਣ ਸਭਾ ਸਤੀ ਮਾਤਾ ਮੰਦਰ ਅਤੇ ਪੰਚਾਇਤ ਮੈਂਬਰ, ਅਮਰੀਕ ਸਿੰਘ ਮੈਂਬਰ ਅਤਲਾ ਖੁਰਦ, ਗੁਰਤੇਜ ਸਿੰਘ ਬੱਪੀਆਣਾ ਸਾਬਕਾ ਮੈਂਬਰ, ਰਿੰਪਲ ਸਿੰਘ ਹਲਕਾ ਪ੍ਰਧਾਨ ਅਕਾਲੀ ਦਲ (ਬਾਦਲ), ਬੂਟਾ ਸਿੰਘ ਬਲਾਕ ਪ੍ਰਧਾਨ ਯੂਥ ਕਾਂਗਰਸ ਮਾਨਸਾ, ਡਾ. ਕੁਲਵਿੰਦਰ ਸਿੰਘ ਸਰਪੰਚ, ਹਰਮੇਲ ਸਿੰਘ ਕੋਟੜਾ ਬਲਾਕ ਸੰਮਤੀ ਭੀਖੀ, ਕੁਲਦੀਪ ਸਿੰਘ ਸਰਪੰਚ ਮਾਨ ਬੀਬੜੀਆ, ਮਨਦੀਪ ਸਿੰਘ ਬੱਬੂ ਬਲਾਕ ਕਮੇਟੀ ਮੈਂਬਰ, ਕੁਲਦੀਪ ਸਿੰਘ ਪੰਚਾਇਤ ਮੈਂਬਰ, ਟੋਨੀ ਕੋਟੜਾ ਪ੍ਰਧਾਨ ਕਲੱਬ ਐਸੋਸੀਏਸ਼ਨ, ਲੱਖਾ ਸਿੰਘ ਸਮਾਓ ਪੰਚਾਇਤ ਮੈਂਬਰ, ਅਮਰੀਕ ਸਿੰਘ ਭੂਪਾਲ ਸਰਪੰਚ ਅਤੇ ਮਨਦੀਪ ਮਾਨ ਯੂਥ ਆਗੂ ਨਾਲ ‘ਆਪ’ ’ਚ ਸ਼ਾਮਲ ਹੋਏ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਜਾਰੀ ਹੋਇਆ ਲੋਕ ਸਭਾ ਚੋਣਾਂ ਦਾ ਨੋਟੀਫ਼ਿਕੇਸ਼ਨ, ਜਾਣੋ ਇਕ-ਇਕ ਡਿਟੇਲ 

ਅੰਮ੍ਰਿਤਸਰ ਤੋਂ ਸੀਨੀਅਰ ਕਾਂਗਰਸੀ ਆਗੂ ਤਰਸੇਮ ਸਿੰਘ ਸਿਆਲਕਾ ਨੇ ਫੜਿਆ ‘ਆਪ’ ਦਾ ਪੱਲਾ
ਅੰਮ੍ਰਿਤਸਰ ਤੋਂ ਸੀਨੀਅਰ ਕਾਂਗਰਸੀ ਆਗੂ ਤਰਸੇਮ ਸਿੰਘ ਸਿਆਲਕਾ ਵੀ ‘ਆਪ’ ਵਿਚ ਸ਼ਾਮਲ ਹੋ ਗਏ। ਉਹ ਕਾਂਗਰਸ ਦੇ ਬਹੁਤ ਸੀਨੀਅਰ ਅਤੇ ਤਜ਼ਰਬੇਕਾਰ ਆਗੂ ਹਨ। ਉਹ ਅਟਾਰੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਹਨ। ਉਨ੍ਹਾਂ ਨੇ ਅਟਾਰੀ ਤੋਂ 2022 ਦੀ ਵਿਧਾਨ ਸਭਾ ਚੋਣ ਵੀ ਕਾਂਗਰਸ ਦੀ ਟਿਕਟ ’ਤੇ ਲੜੀ ਸੀ। ਉਹ ਕਾਂਗਰਸ ਦੇ ਐੱਸ. ਸੀ. ਫ਼ਰੰਟ ਦੇ ਪ੍ਰਧਾਨ ਅਤੇ ਐੱਸ. ਸੀ. ਕਮਿਸ਼ਨ ਪੰਜਾਬ ਦੇ ਮੈਂਬਰ ਰਹਿ ਚੁੱਕੇ ਹਨ।

ਜਲੰਧਰ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰਦੀਪ ਖੁੱਲਰ ਵੀ ਡਟੇ ‘ਆਪ’ ਦੇ ਹੱਕ ’ਚ
ਜਲੰਧਰ ਵਿਚ ਵੀ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਜਲੰਧਰ ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਪ੍ਰਦੀਪ ਖੁੱਲਰ ਆਪਣੇ ਸਾਥੀਆਂ ਵਿੰਕਲ ਕੁਮਾਰ ਮੀਤ ਪ੍ਰਧਾਨ ਐੱਸ. ਸੀ. ਮੋਰਚਾ ਭਾਜਪਾ, ਦੀਪਕ ਮਹਿਤਾ ਮੰਡਲ ਜਨਰਲ ਸਕੱਤਰ ਭਾਜਪਾ ਅਤੇ ਕਮਲਜੀਤ ਸਿੰਘ, ਸੁਰਜੀਤ ਸਿੰਘ ਭੁੱਲਰ ਸਰਕਲ ਜਥੇਦਾਰ ਅਕਾਲੀ ਦਲ ਬਾਦਲ ਵੀ ‘ਆਪ’ ਵਿਚ ਸ਼ਾਮਲ ਹੋਏ। ਉਨ੍ਹਾਂ ਦੀ ਅਗਵਾਈ ਵਿਚ ਅਕਾਲੀ ਦਲ ਦੇ ਕਈ ਜ਼ਿਲ੍ਹਾ ਪੱਧਰੀ ਆਗੂ ਵੀ ਪਾਰਟੀ ਵਿਚ ਸ਼ਾਮਲ ਹੋ ਗਏ।

ਇਹ ਖ਼ਬਰ ਵੀ ਪੜ੍ਹੋ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਖੜਗੇ ਤੇ ਰਾਹੁਲ ਨੂੰ ਚੁਣੌਤੀ

ਮੌਜੂਦਾ ਕੌਂਸਲਰ ‘ਆਪ’ ’ਚ ਸ਼ਾਮਲ, ਅਕਾਲੀ ਨੇਤਾ ਬਲਬੀਰ ਬਿੱਟੂ ਵੀ ਜੁੜੇ ਪਾਰਟੀ ਦੇ ਨਾਲ
ਗੁਰਦਾਸਪੁਰ ਵਿਚ ਵੀ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਅਕਾਲੀ ਦਲ ਅਤੇ ਕਾਂਗਰਸ ਦੇ ਕਈ ਅਹੁਦੇਦਾਰ ਅਤੇ ਮੌਜੂਦਾ ਕੌਂਸਲਰ ‘ਆਪ’ ਵਿਚ ਸ਼ਾਮਲ ਹੋਏ। ਕਾਦੀਆਂ ਦੇ ਕਈ ਮੌਜੂਦਾ ਕੌਂਸਲਰ ਵੀ ‘ਆਪ’ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸੇਖਵਾਂ ਦੀ ਮੌਜੂਦਗੀ ’ਚ ਸਾਰਿਆਂ ਨੂੰ ਪਾਰਟੀ ’ਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਨੋਨੀ ਖੋਸਲਾ ਮੌਜੂਦਾ ਕੌਂਸਲਰ ਕਾਂਗਰਸ ਮੀਤ ਪ੍ਰਧਾਨ ਕਮੇਟੀ ਧਾਰੀਵਾਲ ਕਾਦੀਆਂ, ਦੀਪਕ ਰਿੰਟੂ ਮੌਜੂਦਾ ਕੌਂਸਲਰ ਕਾਂਗਰਸ ਕਾਦੀਆਂ, ਨਰਾਇਣ ਮਲਹੋਤਰਾ ਮੌਜੂਦਾ ਕੌਂਸਲਰ ਕਾਂਗਰਸ ਕਾਦੀਆਂ, ਕਰਨੈਲ ਸਿੰਘ ਮੌਜੂਦਾ ਕੌਂਸਲਰ ਅਕਾਲੀ ਦਲ ਕਾਦੀਆਂ, ਵਿਜੇ ਕੁਮਾਰ ਵਰਮਾ ਮੀਤ ਪ੍ਰਧਾਨ ਨਾਰਕੋਟਿਕਸ ਸੈੱਲ ਧਾਰੀਵਾਲ, ਬਲਬੀਰ ਸਿੰਘ ਬਿੱਟੂ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਗੁਰਦਾਸਪੁਰ, ਬਲਜਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਲਦੇਵ ਸਿੰਘ ਖੁਜਾਲਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਅਮਿਤ ਸੋਢੀ ਸਿਟੀ ਪ੍ਰਧਾਨ ਬਟਾਲਾ, ਗੁਰਨਾਮ ਸਿੰਘ ਹੰਸਪਾਲ ਸੀਨੀਅਰ ਮੀਤ ਪ੍ਰਧਾਨ, ਕੁਨਾਲ ਮਹਿਰਾ ਸਾਬਕਾ ਕੌਂਸਲ ਪ੍ਰਧਾਨ, ਪੰਕਜ ਭੱਟੀ ਸਾਬਕਾ ਕੌਂਸਲਰ ਅਤੇ ਐੱਸ.ਸੀ. ਵਿੰਗ ਪ੍ਰਧਾਨ, ਸੁਖਬੀਰ ਸਿੰਘ ਮੱਲੀ ਜ਼ਿਲਾ ਮੀਡੀਆ ਇੰਚਾਰਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

ਕਾਂਗਰਸ ਪੰਜਾਬੀਆਂ ਦਾ ਭਰੋਸਾ ਗੁਆ ਚੁੱਕੀ : ਭਗਵੰਤ ਮਾਨ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ਪੰਜਾਬ ਦੇ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ। ਕਾਂਗਰਸੀ ਆਗੂ ਪੰਜਾਬ ਦੇ ਲੋਕਾਂ ਲਈ ਕੰਮ ਕਰਨ ਦੀ ਬਜਾਏ ਕੁਰਸੀ ਲਈ ਆਪਸ ਵਿਚ ਲੜਦੇ ਰਹਿੰਦੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਹੂਲਤ ਲਈ ਲਗਾਤਾਰ ਕੰਮ ਕਰ ਰਹੀ ਹੈ। ਪਿਛਲੇ ਦੋ ਸਾਲਾਂ ਵਿਚ ਅਸੀਂ ਪੰਜਾਬ ਦੇ ਲੋਕਾਂ ਲਈ ਇਤਿਹਾਸਕ ਕੰਮ ਕੀਤੇ ਹਨ। ਜਿੰਨਾ ਕੰਮ ਸਾਡੀ ਸਰਕਾਰ ਨੇ ਦੋ ਸਾਲਾਂ ਵਿਚ ਕੀਤਾ ਹੈ, ਇੰਨਾ ਕੰਮ ਪਿਛਲੀਆਂ ਸਰਕਾਰਾਂ ਨੇ 70 ਸਾਲਾਂ ਵਿਚ ਨਹੀਂ ਕੀਤਾ। ਇਸ ਲਈ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ। ਅਸੀਂ ਇਹ ਚੋਣ 13-0 ਨਾਲ ਜਿੱਤਾਂਗੇ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ, ਜਨਰਲ ਤੇ ਪੁਲਸ ਆਬਜ਼ਰਵਰ ਨਿਯੁਕਤ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News