ਚੰਡੀਗੜ੍ਹ ਮੇਅਰ ਚੋਣਾਂ: 'ਆਪ' ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਨਵੇਂ ਸਿਰਿਓਂ ਚੋਣ ਕਰਵਾਉਣ ਦੀ ਅਪੀਲ

Wednesday, Jan 31, 2024 - 02:57 AM (IST)

ਚੰਡੀਗੜ੍ਹ ਮੇਅਰ ਚੋਣਾਂ: 'ਆਪ' ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਨਵੇਂ ਸਿਰਿਓਂ ਚੋਣ ਕਰਵਾਉਣ ਦੀ ਅਪੀਲ

ਚੰਡੀਗੜ੍ਹ (ਭਾਸ਼ਾ): ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਤੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਰੱਦ ਕਰਨ ਅਤੇ ਹਾਈ ਕੋਰਟ ਦੇ ਇਕ ਸੇਵਾਮੁਕਤ ਜੱਜ ਦੀ ਨਿਗਰਾਨੀ ਵਿਚ ਨਵੇਂ ਸਿਰਿਓਂ ਚੋਣਾਂ ਕਰਵਾਉਣ ਦੀ ਅਪੀਲ ਕੀਤੀ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਚੰਡੀਗੜ੍ਹ ਮੇਅਰ ਚੋਣਾਂ ਵਿਚ ਸਾਰੇ ਤਿੰਨ ਸਿਖਰਲੇ ਅਹੁਦਿਆਂ 'ਤੇ ਜਿੱਤ ਹਾਸਲ ਕੀਤੀ ਤੇ ਕਾਂਗਰਸ-ਆਪ ਗਠਜੋੜ ਨੂੰ ਹਰਾ ਦਿੱਤਾ। ਗਠਜੋੜ ਨੇ ਚੋਣ ਨਤੀਜੇ ਆਉਣ ਤੋਂ ਬਾਅਦ ਪ੍ਰੀਜ਼ਾਈਡਿੰਗ ਅਫ਼ਸਰ 'ਤੇ ਵੋਟਾਂ ਦੇ ਨਾਲ ਛੇੜਛਾੜ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਆਪ ਦੇ ਕੌਂਸਲਰ ਕੁਲਦੀਪ ਕੁਮਾਰ ਨੇ ਚੰਡੀਗੜ੍ਹ ਨਗਰ ਨਿਗਮ ਤੇ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਸਮੇਤ ਹੋਰਾਂ ਦੇ ਖ਼ਿਲਾਫ਼ ਪਟੀਸ਼ਨ ਫ਼ਾਈਲ ਕੀਤੀ ਹੈ। ਇਸ ਚੋਣ ਵਿਚ ਕੁਲਦੀਪ 'ਆਪ' ਦੇ ਮੇਅਰ ਅਹੁਦੇ ਲਈ ਉਮੀਦਵਾਰ ਸਨ। ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੋ ਸਕਦੀ ਹੈ। 

ਇਹ ਖ਼ਬਰ ਵੀ ਪੜ੍ਹੋ - ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, Audi ਤੇ ਈ-ਰਿਕਸ਼ਾ ਦੀ ਟੱਕਰ 'ਚ 3 ਦੀ ਮੌਤ

ਕੁਮਾਰ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣ ਦੀ ਪ੍ਰਕਿਰਿਆ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ ਇਸ ਵਿਚ ਪੂਰੀ ਤਰ੍ਹਾਂ ਨਾਲ ਧੋਖਾਧੜੀ ਅਤੇ ਜਾਅਲਸਾਜ਼ੀ ਹੋਈ ਹੈ। ਉਨ੍ਹਾਂ ਨੇ ਨਵੇਂ ਚੁਣੇ ਮੇਅਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਵਜੋਂ ਕੰਮ ਕਰਨ ਤੋਂ ਰੋਕਣ ਲਈ ਵੀ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਇਹ ਪਟੀਸ਼ਨ ਪਟੀਸ਼ਨਕਰਤਾ ਦੇ ਵਕੀਲਾਂ ਆਰ.ਪੀ.ਐੱਸ. ਬਾਰਾ, ਕੇ.ਐੱਸ. ਖਰਬੰਦਾ ਅਤੇ ਫੈਰੀ ਸੋਫਾਟ ਵੱਲੋਂ ਦਾਇਰ ਕੀਤੀ ਗਈ। ਇਸ ਤੋਂ ਪਹਿਲਾਂ ਜਿਵੇਂ ਹੀ ਨਤੀਜੇ ਐਲਾਨੇ ਗਏ, ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਦੀਆਂ ਭਾਈਵਾਲ ਪਾਰਟੀਆਂ 'ਆਪ' ਅਤੇ ਕਾਂਗਰਸ ਦੇ ਕੌਂਸਲਰਾਂ ਨੇ ਅਗਲੇ ਪੜਾਅ - ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣਾਂ ਦਾ ਵਿਰੋਧ ਕੀਤਾ ਅਤੇ ਬਾਈਕਾਟ ਕੀਤਾ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਮਨੋਜ ਸੋਨਕਰ ਨੇ ਕਾਂਗਰਸ ਸਮਰਥਿਤ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਹਰਾ ਕੇ ਮੇਅਰ ਦੇ ਅਹੁਦੇ 'ਤੇ ਜਿੱਤ ਹਾਸਲ ਕੀਤੀ।

ਇਹ ਖ਼ਬਰ ਵੀ ਪੜ੍ਹੋ - ਡੇਟਿੰਗ ਐਪ ਜ਼ਰੀਏ ਲੱਖਾਂ ਰੁਪਏ ਦੀ ਠੱਗੀ, ਪੈਸੇ ਵਾਪਸ ਕਰਵਾਉਣ ਦੇ ਨਾਂ 'ਤੇ ਵੀ ਲਾਇਆ ਚੂਨਾ

‘ਆਪ’ ਦੀ ਪਟੀਸ਼ਨ ਵਿਚ ਅਦਾਲਤ ਨੂੰ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਨਿਰਪੱਖ ਅਤੇ ਸੁਤੰਤਰ ਢੰਗ ਨਾਲ ਨਵੀਆਂ ਚੋਣਾਂ ਕਰਵਾਉਣ ਲਈ ਨਿਰਦੇਸ਼ ਦੇਣ ਦੀ ਵੀ ਬੇਨਤੀ ਕੀਤੀ ਗਈ ਹੈ। ਚੋਣ ਪ੍ਰਕਿਰਿਆ 'ਚ ਪੂਰੀ ਤਰ੍ਹਾਂ ਨਾਲ ਧੋਖਾਧੜੀ ਦਾ ਦੋਸ਼ ਲਗਾਉਂਦੇ ਹੋਏ 'ਆਪ' ਨੇ ਕਿਸੇ ਸੁਤੰਤਰ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪਟੀਸ਼ਨਰ ਨੇ ਉੱਤਰਦਾਤਾਵਾਂ ਨੂੰ ਬੈਲਟ ਪੇਪਰਾਂ ਦੇ ਰਿਕਾਰਡ, ਮੰਗਲਵਾਰ ਨੂੰ ਵੋਟਿੰਗ ਪ੍ਰਕਿਰਿਆ ਅਤੇ ਵੀਡੀਓਗ੍ਰਾਫੀ ਸਮੇਤ ਸਮੁੱਚੀ ਚੋਣ ਪ੍ਰਕਿਰਿਆ ਨੂੰ ਫ੍ਰੀਜ਼ ਕਰਨ ਅਤੇ ਅਦਾਲਤ ਦੇ ਸਾਹਮਣੇ ਰੱਖਣ ਦੇ ਨਿਰਦੇਸ਼ ਦੇਣ ਦੀ ਵੀ ਬੇਨਤੀ ਕੀਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News