ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ'! ਰਾਜਾ ਵੜਿੰਗ ਤੇ ਚਰਨਜੀਤ ਚੰਨੀ ਇਕੱਠੇ ਬੈਠੇ

Thursday, Jul 23, 2026 - 01:04 PM (IST)

ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ'! ਰਾਜਾ ਵੜਿੰਗ ਤੇ ਚਰਨਜੀਤ ਚੰਨੀ ਇਕੱਠੇ ਬੈਠੇ

ਚੰਡੀਗੜ੍ਹ/ਨਵੀਂ ਦਿੱਲੀ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ 'ਚ ਪਿਛਲੇ ਕੁੱਝ ਸਮੇਂ ਤੋਂ ਚੱਲ ਰਹੀਆਂ ਅੰਦਰੂਨੀ ਖਿੱਚੋਤਾਣ ਦੀਆਂ ਚਰਚਾਵਾਂ ਵਿਚਕਾਰ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਇੰਦਰਾ ਭਵਨ 'ਚ ਹੋਈ ਅਹਿਮ ਬੈਠਕ ਨੇ ਏਕਤਾ ਦਾ ਮਜ਼ਬੂਤ ਸੰਦੇਸ਼ ਦਿੱਤਾ। ਬੈਠਕ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕੱਠੇ ਬੈਠੇ ਨਜ਼ਰ ਆਏ, ਜਿਸ ਨੂੰ ਪਾਰਟੀ ਅੰਦਰ ਸਾਰੇ ਮਤਭੇਦ ਪਿੱਛੇ ਛੱਡਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਖ਼ਾਸ ਗੱਲ ਇਹ ਰਹੀ ਕਿ ਜਿਨ੍ਹਾਂ ਚੰਨੀ ਸਮਰਥਕ ਆਗੂਆਂ ਵੱਲੋਂ ਪਹਿਲਾਂ ਇਹ ਸੰਕੇਤ ਦਿੱਤੇ ਜਾ ਰਹੇ ਸਨ ਕਿ ਉਹ ਰਾਜਾ ਵੜਿੰਗ ਦੀ ਮੌਜੂਦਗੀ ਵਾਲੀ ਮੀਟਿੰਗ ਦਾ ਹਿੱਸਾ ਨਹੀਂ ਬਣਨਗੇ, ਉਹ ਵੀ ਇਸ ਬੈਠਕ 'ਚ ਪੂਰੀ ਤਰ੍ਹਾਂ ਸ਼ਾਮਲ ਹੋਏ। ਇਸ ਨਾਲ ਇਹ ਸਪੱਸ਼ਟ ਸੰਦੇਸ਼ ਗਿਆ ਕਿ ਹਾਈਕਮਾਨ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੁਣ ਸੰਗਠਨ ਨੂੰ ਇੱਕਜੁੱਟ ਕਰਕੇ ਅੱਗੇ ਵੱਧਣ ਦੀ ਰਣਨੀਤੀ 'ਤੇ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ ਨਵੇਂ ਨਿਯਮਾਂ ਨੇ ਪਾਈ ਮੁਸੀਬਤ
ਮੀਟਿੰਗ 'ਚ ਸੰਗਠਨ ਦੀ ਮਜ਼ਬੂਤੀ, ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਪਾਰਟੀ ਹਾਈਕਮਾਨ ਨੇ ਵੀ ਸਪੱਸ਼ਟ ਸੰਦੇਸ਼ ਦਿੱਤਾ ਕਿ ਨਿੱਜੀ ਮਤਭੇਦਾਂ ਤੋਂ ਉੱਪਰ ਉੱਠ ਕੇ ਸਾਰੇ ਆਗੂਆਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਹੋਵੇਗਾ। ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਦਾ ਇੱਕੋ ਕਤਾਰ ਵਿੱਚ ਬੈਠਣਾ ਸਿਰਫ਼ ਇੱਕ ਤਸਵੀਰ ਨਹੀਂ, ਸਗੋਂ ਪੰਜਾਬ ਕਾਂਗਰਸ ਲਈ ਇੱਕ ਸਿਆਸੀ ਸੰਕੇਤ ਵੀ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ

ਰਾਜਨੀਤਿਕ ਹਲਕਿਆਂ 'ਚ ਇਸ ਨੂੰ 'ਆਲ ਇਜ਼ ਵੈਲ' ਦੇ ਸੁਨੇਹੇ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨਾਲ ਪਾਰਟੀ ਵਰਕਰਾਂ ਵਿੱਚ ਵੀ ਨਵਾਂ ਉਤਸ਼ਾਹ ਪੈਦਾ ਹੋਣ ਦੀ ਉਮੀਦ ਹੈ। ਪੰਜਾਬ ਕਾਂਗਰਸ ਲਈ ਇਹ ਬੈਠਕ ਇਸ ਗੱਲ ਦਾ ਸੰਕੇਤ ਹੈ ਕਿ ਪਾਰਟੀ ਹੁਣ ਅੰਦਰੂਨੀ ਖਿੱਚੋਤਾਣ ਤੋਂ ਬਾਹਰ ਨਿਕਲ ਕੇ ਵਿਰੋਧੀ ਧਿਰ ਦੀ ਭੂਮਿਕਾ ਹੋਰ ਮਜ਼ਬੂਤੀ ਨਾਲ ਨਿਭਾਉਣ ਅਤੇ ਆਉਣ ਵਾਲੀਆਂ ਚੋਣਾਂ ਲਈ ਸਾਂਝੀ ਰਣਨੀਤੀ ਨਾਲ ਮੈਦਾਨ ਵਿੱਚ ਉਤਰਣ ਦੀ ਤਿਆਰੀ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News