''ਐੱਸ.ਐੱਚ.ਓ. ’ਤੇ ਹੋਏ ਹਮਲੇ ਨੇ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਫਿਰ ਖੋਲ੍ਹੀ ਪੋਲ''

04/12/2021 2:26:36 AM

ਜਲੰਧਰ (ਗੁਲਸ਼ਨ)-ਕਮਿਸ਼ਨਰੇਟ ਪੁਲਸ ਦੇ ਥਾਣਾ ਭਾਰਗੋ ਕੈਂਪ ਦੇ ਐੱਸ. ਐੱਚ. ਓ. ਭਗਵੰਤ ਭੁੱਲਰ ’ਤੇ ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਹਮਲੇ ਦੀ ਭਾਜਪਾ ਦੇ ਸੂਬਾਈ ਬੁਲਾਰੇ ਮਹਿੰਦਰ ਭਗਤ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਗਤ ਨੇ ਕਿਹਾ ਕਿ ਇਹ ਪੁਲਸ ’ਤੇ ਹਮਲਾ ਨਹੀਂ ਸਗੋਂ ਕੈਪਟਨ ਸਰਕਾਰ ਦੀ ਕਾਨੂੰਨ ਵਿਵਸਥਾ ’ਤੇ ਹਮਲਾ ਹੈ, ਜਿਸ ਨੇ ਇਕ ਵਾਰ ਫਿਰ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਖਾਤੇ ’ਚ ਫਸਲ ਦੀ ਸਿੱਧੀ ਅਦਾਇਗੀ ’ਤੇ ਭੜਕੇ ਨਵਜੋਤ ਸਿੱਧੂ ਨੇ ਆਖ ਦਿੱਤੀ ਵੱਡੀ ਗੱਲ

ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਅਰਾਜਕਤਾ ਅਤੇ ਡਰ ਦਾ ਵਾਤਾਵਰਣ ਬਣਿਆ ਹੋਇਆ ਹੈ। ਕੋਈ ਵੀ ਵਿਅਕਤੀ ਖੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਜੇਕਰ ਸੂਬੇ ਵਿਚ ਪੁਲਸ ਅਤੇ ਜਨ-ਪ੍ਰਤੀਨਿਧੀ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ।
ਭਗਤ ਨੇ ਕਿਹਾ ਕਿ ਐੱਸ. ਐੱਚ. ਓ. ’ਤੇ ਹੋਏ ਹਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਕਿ ਹਮਲਾਵਰਾਂ ਦੇ ਪਿੱਛੇ ਕੌਣ ਹੈ। ਇਸ ਮੌਕੇ ਕੌਂਸਲਰ ਵੀਰੇਸ਼ ਮਿੰਟੂ, ਕੌਂਸਲਰ ਪਤੀ ਪ੍ਰਭਦਿਆਲ, ਜਨਰਲ ਸਕੱਤਰ ਗੌਰਵ ਜੋਸ਼ੀ, ਰਾਜਨ ਸਾਰੰਗਲ ਅਤੇ ਕਾਰਤਿਕ ਗਿੱਲ ਵੀ ਮੌਜੂਦ ਸਨ।

ਨੋਟ-ਤੁਹਾਨੂੰ ਇਹ ਖਬਰ ਕਿਹੋ ਜਿਹੀ ਲੱਗੀ ਸਾਨੂੰ ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

Sunny Mehra

This news is Content Editor Sunny Mehra