‘ਆਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ’ਚ ਜ਼ਿਲ੍ਹਾ ਗੁਰਦਾਸਪੁਰ ਨੇ ਦੇਸ਼ ਭਰ ’ਚੋਂ ਦੂਸਰਾ ਸਥਾਨ ਕੀਤਾ ਹਾਸਲ

09/24/2022 12:26:49 AM

ਗੁਰਦਾਸਪੁਰ (ਜੀਤ ਮਠਾਰੂ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਨੇ ਰਾਸ਼ਟਰੀ ਪੱਧਰ ’ਤੇ ਇਕ ਹੋਰ ਉਪਲੱਬਧੀ ਹਾਸਲ ਕਰਦਿਆਂ ‘ਆਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ’ਚ ਦੇਸ਼ ਭਰ ’ਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ। ਭਾਰਤ ਸਰਕਾਰ ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਦੇਸ਼ ਦੇ 27 ਸੂਬਿਆਂ ਅਤੇ ਇਕ ਕੇਂਦਰੀ ਸ਼ਾਸਿਤ ਪ੍ਰਦੇਸ਼ ਦੇ 75 ਜ਼ਿਲ੍ਹਿਆਂ ’ਚ 28 ਅਪ੍ਰੈਲ 2022 ਤੋਂ 15 ਅਗਸਤ 2022 ਤੱਕ ‘ਆਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ਚਲਾਈ ਗਈ ਸੀ, ਜਿਸ ’ਚ ਭਾਰਤ ਸਰਕਾਰ ਦੇ 9 ਮੰਤਰਾਲਿਆਂ ਦੀਆਂ 17 ਵੱਖ-ਵੱਖ ਭਲਾਈ ਸਕੀਮਾਂ ਨੂੰ ਜ਼ਿਲ੍ਹੇ ’ਚ ਹੇਠਲੇ ਪੱਧਰ ਤੱਕ ਲਾਗੂ ਕਰਨਾ ਸੀ। ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ‘ਆਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ਤਹਿਤ ਬਹੁਤ ਵਧੀਆ ਕਾਰਗੁਜ਼ਾਰੀ ਕਰਦੇ ਹੋਏ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ’ਚ ਮਿਸਾਲੀ ਕੰਮ ਕੀਤਾ ਹੈ, ਜਿਸ ਦੀ ਬਦੌਲਤ ਜ਼ਿਲ੍ਹਾ ਗੁਰਦਾਸਪੁਰ ਨੇ 93.10 ਫੀਸਦੀ ਅੰਕ ਹਾਸਲ ਕਰ ਕੇ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : IND vs AUS, 2nd T20I : ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਸੀਰੀਜ਼ 1-1 ਨਾਲ ਬਰਾਬਰ

ਇਸ ਮਾਣਮੱਤੀ ਪ੍ਰਾਪਤੀ ਲਈ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਦੇ ਜਾਇੰਟ ਸੈਕਟਰੀ ਕਰਮਾ ਜਿੰਪਾ ਭੁਟਿਯਾ ਨੇ ਵਿਸ਼ੇਸ਼ ਪੱਤਰ ਭੇਜ ਕੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਵਧਾਈ ਦਿੱਤੀ ਹੈ ਅਤੇ ਨਾਲ ਹੀ 26 ਸਤੰਬਰ 2022 ਨੂੰ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਹੋ ਰਹੇ ਵਿਸ਼ੇਸ਼ ਸਨਮਾਨ ਸਮਾਰੋਹ ’ਚ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ, ਏ. ਡੀ. ਸੀ. (ਆਰ. ਡੀ.) ਪਰਮਜੀਤ ਕੌਰ ਅਤੇ ਏ. ਡੀ. ਸੀ. (ਯੂ. ਡੀ.) ਅਮਨਦੀਪ ਕੌਰ ਨੂੰ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਬੈਠੇ ਅੱਤਵਾਦੀ ਰਿੰਦਾ ਦਾ ਨਜ਼ਦੀਕੀ ਗੈਂਗਸਟਰ ਰਣਦੀਪ ਗ੍ਰਿਫ਼ਤਾਰ, ਵੱਡੀ ਸਾਜ਼ਿਸ਼ ਨੂੰ ਦੇਣਾ ਸੀ ਅੰਜਾਮ


Manoj

Content Editor

Related News