''ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਨੂੰ ਖੰਡਿਤ ਕਰਨ ਵਾਲਿਆਂ ਨੂੰ ਸਜਾ ਦਿਓ''

03/09/2021 9:36:23 PM

ਬੁਢਲਾਡਾ, (ਬਾਂਸਲ)- ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਰਾਜਪੁਰਾ ਵਿਖੇ ਮੂਰਤੀ ਖੰਡਿਤ ਕਰਕੇ ਬੇਅਦਬੀ ਕਰਨ ਦੇ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਸਫਾਈ ਸੇਵਕ ਯੂਨੀਅਨ ਬੁਢਲਾਡਾ ਵੱਲੋਂ ਇੱਕ ਦਿਨਾ ਹੜਤਾਲ ਕਰਕੇ ਕਾਰਵਾਈ ਦੀ ਮੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਤੋ ਜਲਦ ਗਿ੍ਰਫਤਾਰ ਕਰਵਾਉਣ ਲਈ ਪੰਜਾਬ ਦੀਆਂ ਸਾਰੀਆਂ ਕਮੇਟੀਆ ਅੱਗੇ ਇੱਕ ਦਿਨਾਂ ਕੰਮ ਨਾ ਕਰਕੇ ਸਰਕਾਰ ਖ਼ਿਲਾਫ਼ ਪਿੱਟ ਸਿਆਪਾ ਕੀਤਾ ਗਿਆ ਹੈ। ਯੂਨੀਅਨ ਦੇ ਸਕੱਤਰ ਅਜੈ ਕੁਮਾਰ ਨੇ ਧਰਨੇ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਸ਼ੈਸ਼ਨ ਦੌਰਾਨ ਮੁਲਾਜਮਾਂ ਦੀਆਂ ਮੰਗਾਂ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਚਰਚਾ ਨਾ ਕਰਨ ਕਾਰਨ ਵੀ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ। ਮੀਤ ਪ੍ਰਧਾਨ ਰਿੰਕੂ ਨੇ ਕਿਹਾ ਕਿ ਮੁਲਾਜਮਾਂ ਦੀਆਂ ਹੱਕੀ ਮੰਗਾ ਲਈ ਯੂਨੀਅਨ ਲੰਬੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ ਪਰ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਮੂਹ ਕੱਚੇ ਮਿਊਸਪਲ ਮੁਲਾਜਮਾਂ ਨੂੰ ਪੱਕੇ ਕੀਤਾ ਜਾਵੇ। ਨਵੀਂ ਪੈਨਸ਼ਨ ਨੀਤੀ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਡੀ.ਏ. ਕਿਸਤਾਂ ਸਮੇਤ ਬਕਾਇਆ ਜਾਰੀ ਕੀਤਾ ਜਾਵੇ। ਇਸ ਮੌਕੇ 'ਤੇ ਖਜਾਨਚੀ ਨਰੇਸ਼ ਕੁਮਾਰ ਨੇ ਵੀ ਵਿਚਾਰ ਪੇਸ਼ ਕੀਤੇ।


Bharat Thapa

Content Editor

Related News