ਵੱਡੀ ਖ਼ਬਰ: ਸਿੱਧੂ ਮੂਸੇਵਾਲਾ ਘਰ ਆਵੇਗੀ ਖ਼ੁਸ਼ਖ਼ਬਰੀ, ਮਾਰਚ ''ਚ ਬੱਚੇ ਨੂੰ ਜਨਮ ਦੇਵੇਗੀ ਮਾਂ ਚਰਨ ਕੌਰ

Tuesday, Feb 27, 2024 - 05:22 PM (IST)

ਵੱਡੀ ਖ਼ਬਰ: ਸਿੱਧੂ ਮੂਸੇਵਾਲਾ ਘਰ ਆਵੇਗੀ ਖ਼ੁਸ਼ਖ਼ਬਰੀ, ਮਾਰਚ ''ਚ ਬੱਚੇ ਨੂੰ ਜਨਮ ਦੇਵੇਗੀ ਮਾਂ ਚਰਨ ਕੌਰ

ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਪਰਤਨ ਵਾਲੀਆਂ ਹਨ, ਕਿਉਂਕਿ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਇਹ ਵਜ੍ਹਾ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਘੱਟ ਹੀ ਬਾਹਰ ਨਿਕਲਦੇ ਹਨ ਤੇ ਹਰ ਐਤਵਾਰ ਨੂੰ ਆਪਣੇ ਪੁੱਤਰ ਦੇ ਫੈਨਜ਼ ਨੂੰ ਵੀ ਨਹੀਂ ਮਿਲ ਰਹੇ। ਮਰਹੂਮ ਗਾਇਕ ਦੇ ਤਾਏ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - RCB ਫੈਨਜ਼ ਨੂੰ ਝਟਕਾ! IPL 'ਚੋਂ ਵੀ ਬਾਹਰ ਹੋ ਸਕਦੇ ਨੇ ਵਿਰਾਟ ਕੋਹਲੀ

ਸਿੱਧੂ ਮੂਸੇਵਾਲਾ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਕਤਲ ਨਾਲ ਬਜ਼ੁਰਗ ਮਾਪਿਆਂ ਦਾ ਕੋਈ ਸਹਾਰਾ ਨਹੀਂ ਰਿਹਾ। ਇਸ ਕਾਰਨ ਉਸ ਦੀ ਮਾਂ ਚਰਨ ਕੌਰ ਆਈ.ਵੀ.ਐੱਫ. ਰਾਹੀਂ ਗਰਭਵਤੀ ਹੋ ਗਈ। ਜਦੋਂ ਮੀਡੀਆ ਨੇ ਗਾਇਕ ਦੇ ਤਾਇਆ ਚਮਕੌਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਵਿਚ ਨਵੀਂ ਜ਼ਿੰਦਗੀ ਆ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਡਰਾਈਵਰਾਂ ਦੇ ਸੰਘਰਸ਼ ਦੀ ਹੋਈ ਜਿੱਤ, ਨਹੀਂ ਲਾਗੂ ਹੋਵੇਗਾ 'ਹਿੱਟ ਐਂਡ ਰਨ' ਦਾ ਨਵਾਂ ਕਾਨੂੰਨ

ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਚ ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਅੰਨ੍ਹੇਵਾਹ ਗੋਲੀਆਂ ਚਲਾ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News