''ਸਰਕਾਰ ਕਰੇਗੀ ਨੁਕਸਾਨ ਦੀ ਭਰਪਾਈ'', ਖੇਤੀਬਾੜੀ ਮੰਤਰੀ ਨੇ ਲੋਕਾਂ ਨੂੰ ਦਿਵਾਇਆ ਭਰੋਸਾ
Wednesday, Aug 27, 2025 - 07:21 PM (IST)

ਮੋਗਾ (ਬਿਪਿਨ) : ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਆੜ੍ਹਤੀ ਐਸੋਸੀਏਸ਼ਨ ਵੱਲੋਂ ਸਨਮਾਨ ਸਮਾਗਮ ਕੀਤਾ ਗਿਆ। ਇਸ ਸਮਾਗਮ ਚ ਪੁੱਜੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਪੰਜਾਬ ਮੰਡੀਕਰਨ ਬੋਰਡ ਚੇਅਰਮੈਨ ਹਰਚੰਦ ਸਿੰਘ ਬਰਸਟ ਪੁੱਜੇ। ਖੇਤੀਬਾੜੀ ਮੰਤਰੀ ਨੇ ਹੜ੍ਹਾਂ ਦੀ ਸਥਿਤੀ ਨੂੰ ਲੈਕੇ ਕਿਹਾ ਕਿ ਸਰਕਾਰ ਨੁਕਸਾਨ ਦੀ ਭਰਪਾਈ ਕਰੇਗੀ। ਕਿਸਾਨਾਂ ਦੀ ਫਸਲ ਦਾ ਮੁਆਵਜ਼ਾ ਵੀ ਮਿਲੇਗਾ। ਫਿਲਹਾਲ ਸਰਕਾਰ ਸਥਿਤੀ ਨੂੰ ਕੰਟਰੋਲ ਕਰਨ 'ਚ ਲੱਗੀ ਹੈ।
ਇਸਦੇ ਨਾਲ ਹੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਖੰਨਾ ਮੰਡੀ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਹੈ ਇਥੋਂ ਦੇ ਆੜ੍ਹਤੀਆਂ ਨੇ ਜਿਹੜੀਆਂ ਮੰਗਾਂ ਰੱਖੀਆਂ ਓਹਨਾਂ ਨੂੰ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਬਤੌਰ ਖੰਨਾ ਹਲਕਾ ਵਿਧਾਇਕ ਇਸ ਸਮਾਗਮ ਦੀ ਮੇਜ਼ਬਾਨੀ ਕੀਤੀ ਹੈ। ਖੰਨਾ ਮੰਡੀ ਨੂੰ ਲੈਕੇ ਜਿਹੜੀਆਂ ਮੰਗਾਂ ਰੱਖੀਆਂ ਓਹ ਪੂਰੀਆਂ ਕਰਨ ਦਾ ਭਰੋਸਾ ਮਿਲਿਆ। ਦਹੇੜੂ ਮੰਡੀ ਨੂੰ ਪੱਕਾ ਕੀਤਾ ਜਾਵੇਗਾ।
ਇਸਦੇ ਨਾਲ ਹੀ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕੇਂਦਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਆਰਡੀਐੱਫ ਦਾ 8500 ਕਰੋੜ ਰੁਪਏ ਰੋਕਿਆ ਹੋਇਆ ਹੈ ਜਿਸ ਕਰਕੇ ਸੜਕਾਂ ਨਹੀਂ ਬਣਾਈਆਂ ਜਾ ਰਹੀਆਂ। ਹੁਣ ਹੜ੍ਹਾਂ ਨਾਲ ਸਥਿਤੀ ਹੋਰ ਖਰਾਬ ਹੋ ਗਈ ਹੈ। ਕੇਂਦਰ ਪੰਜਾਬ ਨੂੰ 25 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦੇਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e