ਪੰਜਾਬ 'ਚ ਅੱਜ ਤੋਂ ਸ਼ੁਰੂ ਹੋਇਆ 'ਨੌਤਪਾ', ਇਨ੍ਹਾਂ ਦਿਨਾਂ ਨੂੰ ਵਰੇਗੀ ਅੱਗ ਵਰਗੀ ਗਰਮੀ
Sunday, May 25, 2025 - 11:20 AM (IST)

ਚੰਡੀਗੜ੍ਹ- ਮੌਸਮ ਵਿਭਾਗ ਵੱਲੋਂ ਅਗਲੇ 9 ਦਿਨਾਂ ਤੱਕ ਪੰਜਾਬ ਵਿੱਚ ਤੇਜ਼ ਗਰਮੀ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਮੁਤਾਬਕ ਅੱਜ (25 ਮਈ) ਤੋਂ ਨੌਤਪ ਸ਼ੁਰੂ ਹੋ ਰਿਹਾ ਹੈ। ਇਹ ਨੌਤਪਾ ਪੂਰੇ ਨੌਂ ਦਿਨ 25 ਮਈ ਤੋਂ 2 ਜੂਨ ਤੱਕ ਰਹੇਗਾ। ਇਸ ਦੌਰਾਨ ਸੂਰਜ ਦੀਆਂ ਕਿਰਨਾਂ ਸਿੱਧੀਆਂ ਧਰਤੀ 'ਤੇ ਪੈਂਦੀਆਂ ਹਨ ਅਤੇ ਲੰਬੇ ਸਮੇਂ ਤੱਕ ਧੁੱਪ ਰਹਿੰਦੀ ਹੈ। ਬੇਸ਼ੱਕ ਕੱਲ੍ਹ ਸ਼ਾਮ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਪਰ ਅੱਜ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ 8 ਜ਼ਿਲ੍ਹਿਆਂ ਨੂੰ ਛੱਡ ਕੇ, ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਗਰਮੀ ਪੈਣ ਵਾਲੀ ਹੈ। ਇੱਥੇ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, 9 ਦਿਨਾਂ ਲਈ ਜਾਰੀ ਹੋਈ ਵੱਡੀ ਚਿਤਾਵਨੀ
ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੰਤਰੀ ਅਤੇ ਪੀਲਾ ਅਲਰਟ
ਪੰਜਾਬ 'ਚ ਨੌਤਪਾ ਸ਼ੁਰੂ ਹੋ ਗਿਆ ਹੈ, 15 ਜ਼ਿਲ੍ਹੇ ਅਜਿਹੇ ਹਨ ਜਿੱਥੇ ਦਿਨ ਅਤੇ ਰਾਤ ਦੋਵੇਂ ਗਰਮ ਰਹਿਣ ਵਾਲੇ ਹਨ ਅਤੇ ਇੱਥੇ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਗਏ ਹਨ ਅਤੇ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਮੌਸਮ ਜਾਰੀ ਹੈ। ਇੱਥੇ ਦੱਸ ਦੇਈਏ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਅਤੇ ਤੂਫਾਨ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ 40 ਤੋਂ 60 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬ ਨੂੰ ਇਕ ਵਾਰ ਫਿਰ ਦਹਿਲਾਉਣ ਦੀ ਸਾਜ਼ਿਸ਼, ਬਣਿਆ ਦਹਿਸ਼ਤ ਦਾ ਮਾਹੌਲ
ਹੀਟ ਵੇਵ ਯੈਲੋ ਅਲਰਟ
ਤਰਨਤਾਰਨ, ਕਪੂਰਥਲਾ, ਜਲੰਧਰ, ਪਟਿਆਲਾ, ਸੰਗਰੂਰ ਅਤੇ ਲੁਧਿਆਣਾ ਵਿੱਚ ਹੀਟ ਵੇਵ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦਿਨ ਬਹੁਤ ਗਰਮ ਰਹਿਣ ਵਾਲਾ ਹੈ।
ਕੀ ਹੁੰਦਾ ਹੈ ਨੌਤਪਾ
ਨੌਤਪਾ ਦੌਰਾਨ ਲਗਭਗ 14 ਘੰਟੇ ਦਾ ਦਿਨ ਹੁੰਦਾ ਹੈ। ਇਸ ਦੌਰਾਨ ਸੂਰਜ ਦੀਆਂ ਕਿਰਨਾਂ ਸਿੱਧੀਆਂ ਧਰਤੀ 'ਤੇ ਪੈਂਦੀਆਂ ਹਨ ਅਤੇ ਲੰਬੇ ਸਮੇਂ ਤੱਕ ਰਹਿੰਦੀਆਂ ਹਨ। ਸੂਤਰਾਂ ਮੁਤਾਬਕ ਜੇਕਰ ਨੌਤਪਾ ਬਹੁਤ ਗਰਮ ਹੈ ਤਾਂ ਉਸ ਸਾਲ ਭਾਰੀ ਬਾਰਿਸ਼ ਹੁੰਦੀ ਹੈ ਅਤੇ ਇਹ ਨੌਂ ਦਿਨ ਬਹੁਤ ਖਾਸ ਮੰਨੇ ਜਾਂਦੇ ਹਨ। ਇਸ ਵਾਰ ਨੌਤਪਾ ਦੌਰਾਨ ਸੂਰਜ ਦੇ ਨਾਲ-ਨਾਲ ਹੋਰ ਗ੍ਰਹਿਆਂ ਦੀ ਸਥਿਤੀ ਵੀ ਵਿਸ਼ੇਸ਼ ਹੋਵੇਗੀ। ਜਿਸ ਕਾਰਨ ਮੌਸਮ ਵਿੱਚ ਅਚਾਨਕ ਬਦਲਾਅ ਵੀ ਦੇਖਣ ਨੂੰ ਮਿਲਣਗੇ।
ਇਹ ਵੀ ਪੜ੍ਹੋ- ਕੁੜੀ ਨਾਲ ਵੀਡੀਓ ਕਾਲ ਸੇਵਾ ਮੁਕਤ ਅਧਿਕਾਰੀ ਨੂੰ ਪੈ ਗਈ ਮਹਿੰਗੀ, ਫਿਰ ਹੋਇਆ...
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ 'ਚ ਜਿੱਥੇ ਦਿਨ ਵੇਲੇ ਲੂ ਪੈ ਰਹੀ ਸੀ ਉੱਥੇ ਹੀ ਸ਼ਾਮ ਨੂੰ ਅਚਾਨਕ ਮੌਸਮ ਦਾ ਮਿਜਾਜ਼ ਬਦਲ ਗਿਆ। ਸ਼ਾਮ 5 ਵਜੇ ਤੋਂ ਬਾਅਦ ਮੌਸਮ ਖ਼ਰਾਬ ਹੋ ਗਿਆ। ਜਿਸ ਕਾਰਨ ਧੂੜ ਭਰੀ ਹਨੇਰੀ ਝੱਖੜ ਨੇ ਤਬਾਹੀ ਮਚਾ ਦਿੱਤੀ, ਜਿਸ ਨਾਲ ਦਿਨ ਵੇਲੇ ਹਨੇਰਾ ਹੋ ਗਿਆ ਅਤੇ ਉਸ ਤੋਂ ਬਾਅਦ ਤੇਜ਼ ਮੀਂਹ ਪੈਣਾ ਸ਼ੁਰੂ ਹੋ ਗਿਆ। ਤੇਜ਼ ਤੂਫਾਨ ਕਾਰਨ ਬੈਰੀਕੇਡ , ਦੁਕਾਨਾਂ ਦੇ ਬੋਰਡ, ਟੀਨਾਂ ਅਤੇ ਦਰੱਖਤ ਬਿਜਲੀ ਦੀਆਂ ਤਾਰਾਂ ’ਤੇ ਡਿੱਗ ਗਏ, ਜਿਸ ਨਾਲ ਬਿਜਲੀ ਸਪਲਾਈ ਪੂਰੇ ਸ਼ਹਿਰ ਵਿਚ ਪ੍ਰਭਾਵਿਤ ਹੋ ਗਈ। ਇਸ ਦੇ ਨਾਲ ਹੀ ਭਾਰੀ ਮੀਂਹ ਨੇ ਲੋਕਾਂ ਦੇ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8