ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ’ਚ ਹੋਣ ਵਾਲਾ ‘ਸੰਵਾਦ’ ਪ੍ਰੋਗਰਾਮ ਮੁਲਤਵੀ
03/19/2023 4:42:33 PM

ਜਲੰਧਰ/ਕਪੂਰਥਲਾ (ਪੁਨੀਤ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਚ 19 ਮਾਰਚ ਨੂੰ ਕਰਵਾਇਆ ਜਾਣ ਵਾਲਾ ‘ਸੰਵਾਦ’ ਨਾਂ ਦਾ ਪ੍ਰੋਗਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪੰਜਾਬ ਦੇ ਮਾਹੌਲ ਨੂੰ ਮੱਦੇਨਜ਼ਰ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ ਅਤੇ ਅਗਲੀ ਮਿਤੀ ਸਬੰਧੀ ਆਉਣ ਵਾਲੇ ਦਿਨਾਂ ਵਿਚ ਮੀਟਿੰਗ ਕਰਕੇ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦਾ ਆਯੋਜਨ ਪੰਜਾਬ ਦੇ ਹਾਲਾਤ ’ਤੇ ਚਰਚਾ ਲਈ ਕੀਤਾ ਜਾ ਰਿਹਾ ਸੀ। ਹੁਣ ਪ੍ਰਸ਼ਾਸਨ ਵੱਲੋਂ ਧਾਰਾ 144 ਲਾਏ ਜਾਣ ਕਾਰਨ ਇਹ ਫ਼ੈਸਲਾ ਲੈਣਾ ਪਿਆ ਹੈ।
ਇਹ ਵੀ ਪੜ੍ਹੋ : ਬਾਕੀ ਸਰਕਾਰਾਂ ਜੋ ਕੰਮ ਆਖਰੀ ਸਾਲ ’ਚ ਕਰਦੀਆਂ ਸਨ, ਅਸੀਂ ਪਹਿਲੇ ਸਾਲ ’ਚ ਕੀਤਾ: ਭਗਵੰਤ ਮਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।