‘ਅਧਿਆਪਕ ਤੇ ਗ਼ੈਰ-ਅਧਿਆਪਨ ਕਰਮਚਾਰੀ ਹੁਣ ਤਰੱਕੀਆਂ ਸਬੰਧੀ ਦਸਤਾਵੇਜ਼ 22 ਅਪ੍ਰੈਲ ਤਕ ਕਰ ਸਕਦੇ ਨੇ ਅੱਪਲੋਡ’
Tuesday, Apr 20, 2021 - 07:21 PM (IST)

ਚੰਡੀਗੜ੍ਹ (ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਅਤੇ ਗੈਰ-ਅਧਿਆਪਨ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਤਰੱਕੀਆਂ ਦੇ ਸਬੰਧ ’ਚ ਆਪਣੇ ਸਬੰਧਤ ਦਸਤਾਵੇਜ਼ ਅੱਪਲੋਡ ਕਰਨ ਲਈ ਹੋਰ ਸਮਾਂ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਅਤੇ ਗੈਰ- ਅਧਿਆਪਨ ਕਰਮਚਾਰੀਆਂ (ਕਲਰਕ, ਜੂਨੀਅਰ ਸਹਾਇਕ, ਸਟੈਨੋ ਟਾਈਪਿਸਟ, ਜੂਨੀਅਰ ਸਕੇਲ ਸਟੈਨੋਗ੍ਰਾਫਰ, ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ, ਲਾਇਬ੍ਰੇਰੀ ਰਿਸਟੋਰਰ ਅਤੇ ਸੀਨੀਅਰ ਲਾਇਬ੍ਰੇਰੀ ਅਟੈਂਡੈਂਟ) ਦੀ ਤਰੱਕੀ ਕਰਨ ਲਈ ਉਨ੍ਹਾਂ ਨੂੰ ਆਪਣੀਆਂ ਗੁਪਤ ਰਿਪੋਰਟਾਂ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਅਤੇ ਸਰਵਿਸ ਰਿਕਾਰਡ ਸਬੰਧੀ ਸਾਰਾ ਡਾਟਾ 17 ਅਪ੍ਰੈਲ ਤੱਕ ਅੱਪਲੋਡ ਕਰਨ ਲਈ ਆਖਿਆ ਗਿਆ ਸੀ ਪਰ ਵਿਭਾਗ ਦੀ ਈ-ਪੋਰਟਲ ਸਹੀ ਢੰਗ ਨਾਲ ਕੰਮ ਨਾ ਕਰਨ ਕਰਕੇ ਬਹੁਤ ਸਾਰੇ ਕਰਮਚਾਰੀ ਆਪਣਾ ਡਾਟਾ ਆਨਲਾਈਨ ਅੱਪਲੋਡ ਨਹੀਂ ਕਰ ਸਕੇ। ਇਸ ਕਰਕੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਆਪਣਾ ਡਾਟਾ ਅੱਪਲੋਡ ਕਰਨ ਲਈ 22 ਅਪ੍ਰੈਲ ਤੱਕ ਦਾ ਹੋਰ ਸਮਾਂ ਦਿੱਤਾ ਗਿਆ ਹੈ।