'ਯੁੱਧ ਨਸ਼ੇ ਵਿਰੁੱਧ': ਨਵਾਂਸ਼ਹਿਰ ਵਿਖੇ ਪੁਲਸ ਨੇ ਚਲਾਇਆ ਪੀਲਾ ਪੰਜਾ, ਢਾਹੇ ਨਸ਼ਾ ਸਮੱਗਲਰਾਂ ਦੇ ਘਰ
Wednesday, Mar 12, 2025 - 05:06 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਤਹਿਤ ਨਸ਼ਿਆਂ ਦੇ ਖ਼ਾਤਮੇ ਅਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਜ਼ਿਲ੍ਹਾ ਪੁਲਸ ਨੇ ਸਥਾਨਕ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਵਾਂਸ਼ਹਿਰ ਦੇ ਕਾਲਰਾਂ ਮੁਹੱਲੇ ਵਿਚ ਹੋਈਆਂ ਅਣ-ਅਧਿਕਾਰਤ ਉਸਾਰੀਆਂ ਨੂੰ ਅੱਜ ਢਹਾਇਆ ਗਿਆ।
ਇਹ ਗੈਰ-ਕਾਨੂੰਨੀ ਉਸਾਰੀਆਂ ਤਿੰਨ ਪਰਿਵਾਰਾਂ, ਜਿਨ੍ਹਾਂ ਦਾ ਨਸ਼ਿਆਂ ਦੇ ਕਾਰੋਬਾਰ ਨਾਲ ਸੰਬੰਧ ਹੈ, ਵੱਲੋਂ ਕੀਤੀਆਂ ਗਈਆ ਸਨ, ਜਿਨ੍ਹਾਂ ਨੂੰ ਸਿਵਲ ਪ੍ਰਸ਼ਾਸਨ ਦੇ ਆਰਡਰਾਂ ’ਤੇ ਢਾਹਿਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ, ਜਿਸ ਨੂੰ ਇਨ੍ਹਾਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹੁਣ ਲਈ ਪੁਲਸ ਸਹਾਇਤਾ ਦੀ ਲੋੜ ਸੀ, ਦੀ ਬੇਨਤੀ ’ਤੇ ਕਰਵਾਈ ਕਰਦਿਆਂ ਢਾਹਿਆ ਗਿਆ ਹੈ।
ਇਹ ਵੀ ਪੜ੍ਹੋ : ਸਾਵਧਾਨ! ਕਿਤੇ ਤੁਸੀਂ ਵੀ ਨਾ ਹੋ ਜਾਇਓ ਇਸ ਸਾਬਕਾ ਫ਼ੌਜੀ ਵਾਂਗ ਸ਼ਿਕਾਰ, ਹੋਇਆ ਹੈਰਾਨੀਜਨਕ ਕਾਂਡ
ਇਹ ਕਾਰਵਾਈ ਬੀਰੋ, ਸ਼ਿੰਦੇ ਅਤੇ ਸੰਤੋਸ਼ ਨਾਂ ਦੀਆਂ ਔਰਤਾਂ ਵਿਰੁੱਧ ਕੀਤੀ ਗਈ ਹੈ, ਜਿਨ੍ਹਾਂ ਖ਼ਿਲਾਫ਼ ਕਈ ਪਰਚੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਇਕ ਪਰਿਵਾਰ ਉੱਤੇ ਤਾਂ 14 ਪਰਚੇ ਦਰਜ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਕਾਰਵਾਈ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ : ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਭਾਜਪਾ ਆਗੂ 'ਤੇ ਦਿਨ-ਦਿਹਾੜੇ ਚਲਾ ਦਿੱਤੀਆਂ ਗੋਲ਼ੀਆਂ, ਮੰਜ਼ਰ ਵੇਖ ਸਹਿਮੇ ਲੋਕ
ਉਨ੍ਹਾਂ ਭਰੋਸਾ ਦਿਵਾਇਆ ਕਿ ਦੋਸ਼ੀਆ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਕਿ ਜਾਂ ਤਾਂ ਨਸ਼ਾ ਤਸਕਰੀ ਛੱਡ ਕੇ ਕੋਈ ਹੋਰ ਕੰਮ ਕਰ ਲਓ, ਜਾਂ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਤਿਆਰ ਰਹੋ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਸ਼ਕਰਾਂ ਤੋਂ ਸਥਾਨਕ ਵਾਸੀ ਬੇਹੱਦ ਪ੍ਰੇਸ਼ਾਨ ਸਨ, ਜਿਸ ਲਈ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਸਵਾਗਤ ਕੀਤਾ ਜਾ ਰਿਹਾ ਹੈ। ਲੋਕਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਦਾ ਸਵਾਗਤ ਕਰਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ: ਖੇਡਦੇ ਸਮੇਂ 2 ਸਕੇ ਭਰਾਵਾਂ 'ਤੇ ਡਿੱਗੀ ਸਾਈਨ ਬੋਰਡ ਦੀ ਕੰਧ, ਵਿਛੇ ਸੱਥਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e