ਮਾਡਲ ਟਾਊਨ ’ਚ ਨਾਜਾਇਜ਼ ਬਿਲਡਿੰਗਾਂ ਬਣਣ ਤੋਂ ਬਾਅਦ ਨਿਗਮ ਅਧਿਕਾਰੀਆਂ ਨੇ ਕੀਤੀ ਸੀਲਿੰਗ ਦੀ ਡਰਾਮੇਬਾਜ਼ੀ
Tuesday, Jul 22, 2025 - 01:30 PM (IST)

ਲੁਧਿਆਣਾ (ਹਿਤੇਸ਼)- ਨਗਰ ਨਿਗਮ ਅਧਿਕਾਰੀਆਂ ਵਲੋਂ ਨਾਜਾਇਜ਼ ਬਿਲਡਿੰਗਾਂ ਬਣਣ ਤੋਂ ਬਾਅਦ ਸੀਲਿੰਗ ਦੀ ਡਰਾਮੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਹਾਲਾਤ ਸੋਮਵਾਰ ਨੂੰ ਜ਼ੋਨ-ਡੀ ਦੇ ਏਰੀਆ ’ਚ ਦੇਖਣ ਨੂੰ ਮਿਲੇ, ਜਿਥੇ ਮਾਡਲ ਟਾਊਨ ’ਚ ਕ੍ਰਿਸ਼ਨਾ ਮੰਦਰ ਨੇੜੇ ਅਤੇ ਚਾਰ ਖੰਭਾ ਰੋਡ ’ਤੇ ਨਾਜਾਇਜ਼ ਤੌਰ ’ਤੇ ਬਣ ਰਹੀਆਂ ਬਿਲਡਿੰਗਾਂ ਨੂੰ ਸੀਲ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀਰਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਇਹ ਦੋਵੇਂ ਇਲਾਕੇ ਰਿਹਾਇਸ਼ੀ ਹਨ, ਇਥੇ ਕਮਰਸ਼ੀਅਲ ਬਿਲਡਿੰਗ ਬਣਾਉਣ ਲਈ ਨਾ ਤਾਂ ਨਕਸ਼ਾ ਪਾਸ ਹੋ ਸਕਦਾ ਹੈ ਅਤੇ ਨਾ ਹੀ ਫੀਸ ਜਮ੍ਹਾ ਕਰਵਾ ਕੇ ਰੈਗੂਲਰ ਕਰਨ ਦਾ ਨਿਯਮ ਹੈ। ਇਸ ਦੇ ਬਾਵਜੂਦ ਜ਼ੋਨ-ਡੀ ਦੀ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਅਤੇ ਇਕ ਵਿਵਾਦਿਤ ਜ਼ੋਨਲ ਕਮਿਸ਼ਨਰ ਨਾਲ ਮੋਟੀ ਸੈਟਿੰਗ ਹੋਣ ਦੀ ਵਜ੍ਹਾ ਨਾਲ ਮਾਡਲ ਟਾਊਨ ’ਚ ਚਾਰ ਖੰਭਾ ਰੋਡ ’ਤੇ ਨਾਜਾਇਜ਼ ਨਿਰਮਾਣ ਹੋ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਸਵੇਰੇ-ਸਵੇਰੇ ਨਾਕੇ 'ਤੇ ਖੜ੍ਹੇ ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਚੱਲੀਆਂ ਗੋਲ਼ੀਆਂ! ਹੋ ਗਿਆ ਐਨਕਾਊਂਟਰ
ਇਸ ਸਬੰਧ ’ਚ ਆਲ੍ਹਾ ਅਧਿਕਾਰੀਆਂ ਕੋਲ ਸ਼ਿਕਾਇਤ ਪੁੱਜੀ ਤਾਂ ਮਾਡਲ ਟਾਊਨ ਵਿਚ ਨਾਜਾਇਜ਼ ਤੌਰ ’ਤੇ ਬਣ ਰਹੀਆਂ ਇਨ੍ਹਾਂ ਨਾਨ-ਕੰਪਾਊਂਡੇਬਲ ਬਿਲਡਿੰਗਾਂ ਨੂੰ ਤੋੜਨ ਦੀ ਬਜਾਏ ਸੀਲ ਕਰਨ ਦੀ ਡਰਾਮੇਬਾਜ਼ੀ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ੋਨ-ਡੀ ਦੇ ਏਰੀਆ ਬਾੜੇਵਾਲ ਦੇ ਰਿਹਾਇਸ਼ੀ ਇਲਾਕੇ ’ਚ ਚੱਲ ਰਹੀ ਵਰਕਸ਼ਾਪ ਨੂੰ ਇਕ ਵਾਰ ਫਿਰ ਸੀਫ ਕਰ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8