ਦੀਵਾਲੀ ਤੋਂ ਪਹਿਲਾਂ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 20 ਸਾਲਾ ਪੁੱਤ ਦੀ ਹਾਦਸੇ ’ਚ ਦਰਦਨਾਕ ਮੌਤ

Saturday, Nov 11, 2023 - 05:54 PM (IST)

ਦੀਵਾਲੀ ਤੋਂ ਪਹਿਲਾਂ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 20 ਸਾਲਾ ਪੁੱਤ ਦੀ ਹਾਦਸੇ ’ਚ ਦਰਦਨਾਕ ਮੌਤ

ਪਾਇਲ/ਦੋਰਾਹਾ (ਵਿਨਾਇਕ) : ਇਕ ਪਾਸੇ ਜਿੱਥੇ ਸਾਰਾ ਦੇਸ਼ ਦੀਵਾਲੀ ਦੀਆਂ ਤਿਆਰੀਆਂ ’ਚ ਰੁੱਝਾ ਹੈ, ਉਥੇ ਹੀ ਪਾਇਲ-ਦੋਰਾਹਾ ਰੋਡ ’ਤੇ ਪਿੰਡ ਸ਼ਾਹਪੁਰ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ ਇਕ 20 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਵੰਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਰੋਹਣੋਂ ਕਲਾਂ ਥਾਣਾ ਸਦਰ ਖੰਨਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਪੁਲਸ ਨੂੰ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਮ੍ਰਿਤਕ ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਲ਼ੇ ਦੇ ਲੜਕੇ ਗੁਰਮੁੱਖ ਸਿੰਘ ਨੂੰ ਮਿਲਣ ਲਈ ਪਿੰਡ ਕੱਦੋਂ ਆਇਆ ਹੋਇਆ ਸੀ, ਜਿੱਥੇ ਉਸ ਦਾ ਲੜਕਾ ਜਗਵੰਤ ਸਿੰਘ ਵੀ ਆ ਗਿਆ। ਵਾਪਸੀ ਸਮੇਂ ਉਹ ਆਪਣੇ ਸਾਲ਼ੇ ਦੇ ਲੜਕੇ ਦੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਰੋਹਣੋ ਕਲਾਂ ਲਈ ਚੱਲ ਪਿਆ, ਜਦਕਿ ਉਸ ਦਾ ਲੜਕਾ ਜਗਵੰਤ ਸਿੰਘ ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਵਾਪਸ ਜਾ ਰਿਹਾ ਸੀ। ਜਦੋਂ ਉਸ ਦਾ ਲੜਕਾ ਜਗਵੰਤ ਸਿੰਘ ਪਿੰਡ ਸ਼ਾਹਪੁਰ ਸਥਿਤ ਭੱਠੇ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਹੀਰੋ ਡੀਲਕਸ ਮੋਟਰਸਾਈਕਲ ਦੇ ਚਾਲਕ ਨੇ ਉਸ ਦੇ ਲੜਕੇ ਨੂੰ ਬੜੀ ਲਾਪ੍ਰਵਾਹੀ ਅਤੇ ਅਣਗਹਿਲੀ ਨਾਲ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਬਠਿੰਡਾ ’ਚ ਚਾਚੇ ਦੇ ਪੁੱਤ ਸਣੇ ਦੋ ਨੂੰ ਗੋਲ਼ੀਆਂ ਨਾਲ ਭੁੰਨਣ ਦੀ ਵੀਡੀਓ ਆਈ ਸਾਹਮਣੇ, ਹੋਇਆ ਵੱਡਾ ਖ਼ੁਲਾਸਾ

ਇਹ ਟੱਕਰ ਇੰਨੀ ਭਿਆਨਕ ਸੀ ਕਿ ਉਸ ਦਾ ਲੜਕਾ ਮੋਟਰਸਾਈਕਲ ਤੋਂ ਸੜਕ ’ਤੇ ਡਿੱਗ ਗਿਆ ਅਤੇ ਸਿਰ ਅਤੇ ਮੱਥੇ ’ਤੇ ਸੱਟਾਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਜਗਵੰਤ ਸਿੰਘ ਨੂੰ ਤੁਰੰਤ ਦੋਰਾਹਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਅਪੋਲੋ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ। ਬਾਅਦ ’ਚ ਲੁਧਿਆਣਾ ਪਹੁੰਚਣ ’ਤੇ ਡਾਕਟਰ ਨੇ ਉਸ ਦੇ ਪੁੱਤਰ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਸਬੰਧੀ ਪਾਇਲ ਪੁਲਸ ਨੇ ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪਰਿਵਾਰ ਦੇ ਤਿੰਨ ਜੀਆਂ ਦਾ ਹੋਇਆ ਇਕੱਠਿਆਂ ਸਸਕਾਰ, ਨਹੀਂ ਦੇਖੇ ਜਾਂਦੇ ਸੀ ਵੈਣ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News