ਪੰਜਾਬ ''ਚ 33ਵੇਂ ਦਿਨ 1,11,410 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
Wednesday, May 12, 2021 - 11:13 PM (IST)
ਚੰਡੀਗੜ੍ਹ, (ਅਸ਼ਵਨੀ): ਪੰਜਾਬ ਵਿਚ ਅੱਜ ਕਣਕ ਦੀ ਖਰੀਦ ਦੇ 33ਵੇਂ ਦਿਨ 1,11,410 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ, ਜਿਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 1,10,759 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 651 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ 1,10,759 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ, ਜਿਸ ਵਿਚੋਂ ਪਨਗ੍ਰੇਨ ਵਲੋਂ 27,056.11 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 25,225.65 ਮੀਟ੍ਰਿਕ ਟਨ ਅਤੇ ਪਨਸਪ ਵਲੋਂ 25,403.10 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 15,476.20 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐੱਫ.ਸੀ.ਆਈ. ਵਲੋਂ 16,364.08 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 1,233 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਹੁਣ ਤੱਕ ਰਾਜ ਵਿਚ ਕੁਲ 1,31,18,491.79 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।