ਕੈਨੇਡਾ ਦਾ ਟੂਰਿਸਟ ਵੀਜ਼ਾ ਲਗਵਾਉਣ ਦੇ ਨਾਂ ’ਤੇ ਮਾਰੀ 1.40 ਲੱਖ ਦੀ ਠੱਗੀ, ਫ਼ਰਾਰ ਮੁਲਜ਼ਮ ਖ਼ਿਲਾਫ਼ ਕੇਸ ਦਰਜ

Sunday, Sep 14, 2025 - 10:22 AM (IST)

ਕੈਨੇਡਾ ਦਾ ਟੂਰਿਸਟ ਵੀਜ਼ਾ ਲਗਵਾਉਣ ਦੇ ਨਾਂ ’ਤੇ ਮਾਰੀ 1.40 ਲੱਖ ਦੀ ਠੱਗੀ, ਫ਼ਰਾਰ ਮੁਲਜ਼ਮ ਖ਼ਿਲਾਫ਼ ਕੇਸ ਦਰਜ

ਲੁਧਿਆਣਾ (ਰਾਮ) : ਥਾਣਾ ਡਵੀਜ਼ਨ ਨੰਬਰ 8 ਦੀ ਪੁਲਸ ਨੇ ਇਕ ਮੁਲਜ਼ਮ ਖਿਲਾਫ ਮਾਮਲਾ ਦਰਜ ਕੀਤਾ ਹੈ, ਜਿਸ ਨੇ ਸ਼ਿਕਾਇਤਕਰਤਾ ਅਤੇ ਉਸ ਦੀ ਪਤਨੀ ਨੂੰ ਕੈਨੇਡਾ ਦਾ ਟੂਰਿਸਟ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ 1,40,000 ਰੁਪਏ ਦੀ ਠੱਗੀ ਮਾਰੀ। ਸ਼ਿਕਾਇਤਕਰਤਾ ਗਗਨਦੀਪ ਅਰੋੜਾ ਵਾਸੀ ਦੁਰਗਾਪੁਰੀ ਹੈਬੋਵਾਲ ਨੇ ਪੁਲਸ ਸ਼ਿਕਾਇਤ ’ਚ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਕੈਨੇਡਾ ਘੁੰਮਣ ਜਾਣਾ ਚਾਹੁੰਦੇ ਸਨ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਮੁਲਜ਼ਮ ਨਾਲ ਹੋਈ। ਮੁਲਜ਼ਮ ਨੇ ਖੁਦ ਨੂੰ ਮੈਨੇਜਿੰਗ ਡਾਇਰੈਕਟਰ ਐੱਮ. ਐੱਸ. ਸਟਾਫਿੰਗ ਇੰਟਰਨੈਸ਼ਨਲ (ਸੈਕਟਰ-34-ਏ ਚੰਡੀਗੜ੍ਹ) ਦਾ ਅਧਿਕਾਰੀ ਦੱਸਦੇ ਹੋਏ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਲਈ ਕੈਨੇਡਾ ਟੂਰਿਸਟ ਵੀਜ਼ਾ ਲਵਾ ਦੇਵੇਗਾ।

ਇਹ ਵੀ ਪੜ੍ਹੋ : SBI ਦਾ ਵੱਡਾ ਫੈਸਲਾ: ਨਿਯਮਾਂ 'ਚ ਕੀਤਾ ਵੱਡਾ ਬਦਲਾਅ, ਗਾਹਕਾਂ 'ਤੇ ਪਵੇਗਾ ਅਸਰ

ਮੁਲਜ਼ਮ ਗਗਨ ਖਹਿਰਾ ਨੇ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਦੇ ਨਾਂ ’ਤੇ 1,40,000 ਰੁਪਏ ਲਏ ਪਰ ਨਾ ਤਾਂ ਵੀਜ਼ਾ ਲਗਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਦੋਂ ਸ਼ਿਕਾਇਤਕਰਤਾ ਨੇ ਪੈਸੇ ਵਾਪਸ ਮੰਗੇ ਤਾਂ ਮੁਲਜ਼ਮ ਨੇ ਟਾਲ-ਮਟੋਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ ’ਚ ਧਮਕੀਆਂ ਵੀ ਦਿੱਤੀਆਂ। ਸ਼ਿਕਾਇਤ ਮਿਲਣ ’ਤੇ ਥਾਣਾ ਡਵੀਜ਼ਨ ਨੰਬਰ 8 ਦੀ ਪੁਲਸ ਨੇ ਜਾਂਚ ਤੋਂ ਬਾਅਦ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਕਿਹਾ ਕਿ ਫ਼ਰਾਰ ਮੁਲਜ਼ਮ ਦੀ ਭਾਲ ਵਿੱਚ ਛਾਪੇਮਾਰੀ ਜਾਰੀ ਹੈ ਅਤੇ ਉਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News