ਮਾਲੇਰਕੋਟਲਾ ਨੂੰ ਮਿਲੇਗੀ ਨਵੀਂ ਸੌਗਾਤ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

03/18/2023 6:13:49 PM

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪੰਜਾਬ ਸਰਕਾਰ ਨੇ ਕਰੀਬ 1.71 ਕਰੋੜ ਰੁਪਏ ਦੀ ਲਾਗਤ ਨਾਲ 23 ਨੰਬਰ (ਕੂੜਾ ਹੌਪਰ ਟਿਪਰ) ਪ੍ਰਾਇਮਰੀ ਕੁਲੈਕਟਿਵ ਵਾਹਨ ਖ਼ਰੀਦਣ ਦਾ ਫ਼ੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।  ਇਸੇ ਲੜੀ ਤਹਿਤ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਭਾਰੀ ਪੁਲਸ ਫੋਰਸ ਤਾਇਨਾਤ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੇਕਰ ਕੋਈ ਵੀ ਅਧਿਕਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ- ਉਦੈਵੀਰ ਦੇ ਪਰਿਵਾਰ ਨਾਲ ਦੁੱਖ਼ ਵੰਡਾਉਣ ਪਹੁੰਚੇ ਸੁਖਬੀਰ ਬਾਦਲ, ਦਿੱਤਾ ਵੱਡਾ ਬਿਆਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto