ਪ੍ਰੀਖਿਆ ਪਾਸ ਕਰਨ ਵਾਲੇ 1.71 ਲੱਖ ਵਕੀਲਾਂ ਨੂੰ ਜਲਦ ਮਿਲਣਗੇ ਲਾਇਸੈਂਸ
Saturday, Dec 09, 2023 - 03:24 PM (IST)
ਚੰਡੀਗੜ੍ਹ- ਆਲ ਇੰਡੀਆ ਬਾਰ ਪ੍ਰੀਖਿਆ ਪਾਸ ਕਰਨ ਦੇ ਬਾਵਜੂਦ ਲਾਇਸੈਂਸ ਜਾਰੀ ਨਾ ਕੀਤੇ ਜਾਣ ਨੂੰ ਲੈ ਕੇ ਦਾਇਰ ਜਨਹਿਤ ਪਟੀਸ਼ਨ 'ਤੇ ਬਾਰ ਕੌਂਸਲ ਆਫ਼ ਇੰਡੀਆ (ਬੀ. ਸੀ. ਆਈ) ਨੇ ਕਿਹਾ ਕਿ ਫਰਵਰੀ ਤੱਕ ਪ੍ਰੀਖਿਆ ਪਾਸ ਕਰਨ ਵਾਲੇ 171402 ਵਕੀਲਾਂ ਨੂੰ ਲਾਇਸੈਂਸ ਦਿੱਤੇ ਜਾਣਗੇ। ਜਦੋਂ ਤੱਕ ਵਕੀਲਾਂ ਨੂੰ ਲਾਇਸੈਂਸ ਨਹੀਂ ਮਿਲ ਜਾਂਦਾ, ਉਹ ਬੀ. ਸੀ. ਆਈ. ਦੀ ਵੈੱਬਸਾਈਟ 'ਤੇ ਜਾ ਕੇ ਆਰਜ਼ੀ ਡਿਜੀਟਲ ਲਾਇਸੈਂਸ ਡਾਊਨਲੋਡ ਕਰ ਸਕਦੇ ਹਨ ਅਤੇ ਵਕੀਲ ਵਜੋਂ ਵਕਾਲਤ ਕਰ ਸਕਦੇ ਹਨ।
ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਐਡਵੋਕੇਟ ਵਿਵੇਕ ਤਿਵਾਰੀ ਨੇ ਕਿਹਾ ਕਿ ਲੱਖਾਂ ਲਾਅ ਗ੍ਰੈਜੂਏਟਾਂ ਨੇ 5 ਫਰਵਰੀ 2023 ਨੂੰ ਇਹ ਪ੍ਰੀਖਿਆ ਦਿੱਤੀ ਸੀ ਅਤੇ ਇਸ ਨੂੰ ਪਾਸ ਕੀਤਾ ਸੀ। ਇਸ ਦੇ ਬਾਵਜੂਦ ਲਾਇਸੈਂਸ ਜਾਰੀ ਨਹੀਂ ਕੀਤਾ ਗਿਆ ਹੈ। ਉਸ ਦਾ ਆਰਜ਼ੀ ਲਾਇਸੈਂਸ ਖ਼ਤਮ ਹੋਣ ਵਾਲਾ ਹੈ, ਜਿਸ ਕਾਰਨ ਉਹ ਵਕਾਲਤ ਨਹੀਂ ਕਰ ਸਕੇਗਾ।
ਇਹ ਵੀ ਪੜ੍ਹੋ : ਜਲੰਧਰ: ਸਪਾ ਸੈਂਟਰ ਦੇ ਮਾਲਕ ਤੋਂ ਰਿਸ਼ਵਤ ਲੈਣ ਵਾਲਾ SHO ਰਾਜੇਸ਼ ਅਰੋੜਾ ਸਸਪੈਂਡ, ਹੈਰਾਨ ਕਰਦੇ ਹੋਏ ਖ਼ੁਲਾਸੇ
ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਪਟੀਸ਼ਨ 'ਤੇ ਬਾਰ ਕੌਂਸਲ ਆਫ਼ ਇੰਡੀਆ ਅਤੇ ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਸੀ। ਇਸ 'ਤੇ ਬੀ. ਸੀ. ਆਈ. ਨੇ ਹਾਈਕੋਰਟ ਨੂੰ ਦੱਸਿਆ ਕਿ ਦੇਸ਼ ਭਰ ਤੋਂ 1,74,000 ਲਾਅ ਗ੍ਰੈਜੂਏਟਾਂ ਨੇ ਇਹ ਪ੍ਰੀਖਿਆ ਦਿੱਤੀ ਸੀ। ਇਨ੍ਹਾਂ ਵਿੱਚੋਂ 1,71,402 ਵਕੀਲਾਂ ਨੇ ਪ੍ਰੀਖਿਆ ਪਾਸ ਕੀਤੀ ਹੈ। ਸਫਲ ਵਕੀਲਾਂ ਨੂੰ ਜਨਵਰੀ 2024 ਦੇ ਦੂਜੇ ਹਫ਼ਤੇ ਵਕਾਲਤ ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ ਬੀ. ਸੀ. ਆਈ. ਦੀ ਵੈੱਬਸਾਈਟ 'ਤੇ ਜਾ ਕੇ ਡਿਜੀਟਲ ਅਸਥਾਈ ਸਰਟੀਫਿਕੇਟ ਡਾਊਨਲੋਡ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ : ਬੇਗਾਨੇ ਮੁਲਕਾਂ ’ਚ ਪੰਜਾਬੀਆਂ ਦੀਆਂ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ, ਕਈ ਮਾਵਾਂ ਦੀਆਂ ਕੁੱਖਾਂ ਹੋਈਆਂ ਸੁੰਨੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।