ਨਾਬਾਲਿਗਾ ਨਾਲ ਜਬਰ-ਜ਼ਨਾਹ ਦੇ ਦੋਸ਼ ''ਚ 1 ਗ੍ਰਿਫ਼ਤਾਰ
Thursday, Aug 24, 2017 - 01:30 AM (IST)
ਹੁਸ਼ਿਆਰਪੁਰ, (ਅਸ਼ਵਨੀ)- ਥਾਣਾ ਬੁੱਲ੍ਹੋਵਾਲ ਦੀ ਪੁਲਸ ਨੇ ਇਕ ਨਾਬਾਲਿਗ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ 'ਚ ਅਜਮੇਰ ਸਿੰਘ ਉਰਫ ਲਵਲੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਮਨਾਲ ਜ਼ਿਲਾ ਊਨਾ ਨੂੰ ਧਾਰਾ 376, 382 ਅਤੇ ਪ੍ਰੀਵੈਨਸ਼ਨ ਆਫ਼ ਚਿਲਡਰਨ ਫਰਾਮ ਸੈਕਸੁਅਲ ਅਫੈਂਸਿਜ਼ ਐਕਟ-2012 ਦੀ ਧਾਰਾ 6 ਤਹਿਤ ਗ੍ਰਿਫ਼ਤਾਰ ਕੀਤਾ ਹੈ।
ਪੀੜਤ ਲੜਕੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਸੀ ਕਿ ਦੋਸ਼ੀ ਨੇ ਉਸ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ, ਜਿਸ ਨਾਲ ਉਹ ਗਰਭਵਤੀ ਹੋ ਗਈ। ਮਾਮਲੇ ਦੀ ਜਾਂਚ ਕਰ ਰਹੀ ਲੇਡੀਜ਼ ਸਬ-ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਪੀੜਤ ਲੜਕੀ ਦਾ ਮੈਡੀਕਲ ਸਿਵਲ ਹਸਪਤਾਲ 'ਚ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਗ੍ਰਿਫ਼ਤਾਰ ਦੋਸ਼ੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
