ਨਾਜਾਇਜ਼ ਸ਼ਰਾਬ ਵੇਚਣ ਦੇ ਮਾਮਲੇ ''ਚ 1 ਗ੍ਰਿਫਤਾਰ

03/18/2018 6:11:07 AM

ਸੁਲਤਾਨਪੁਰ ਲੋਧੀ,   (ਧੀਰ)-  ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖਿਲਾਫ ਹੋਰ ਸ਼ਿਕੰਜਾ ਕੱਸਦੇ ਹੋਏ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਮੁੱਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਖਦੇਵ ਸਿੰਘ ਐੱਚ. ਸੀ. ਸ਼ਿੰਗਾਰਾ ਸਿੰਘ, ਐੱਚ. ਸੀ. ਬਲਵੰਤ ਸਿੰਘ, ਪੀ. ਐੱਚ. ਜੀ. ਜਗਤਾਰ ਸਿੰਘ ਮੋਟਰਸਾਈਕਲਾਂ 'ਤੇ ਗਸ਼ਤ ਕਰਦੇ ਹੋਏ ਪਿੰਡ ਮੋਠਾਂਵਾਲ ਤੋਂ ਲਾਟੀਆਂਵਾਲ ਨੂੰ ਜਾ ਰਹੇ ਸਨ ਤਾਂ ਪਿੰਡ ਸੈਚਾ ਦੇ ਕੱਚੇ ਰਸਤੇ ਤੋਂ ਇਕ ਵਿਅਕਤੀ ਨੂੰ ਹੱਥ 'ਚ ਪਲਾਸਟਿਕ ਦੀ ਕੈਨੀ ਫੜੀ ਵੇਖ ਸ਼ੱਕ ਦੇ ਆਧਾਰ 'ਤੇ ਨਾਂ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂ ਕੁਲਵੀਰ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਲਾਟੀਆਂਵਾਲ ਦੱਸਿਆ, ਜਿਸ ਦੇ ਹੱਥ 'ਚ ਫੜੀ ਕੈਨੀ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 12 ਬੋਤਲਾਂ (9750 ਐੱਮ. ਐੱਲ.) ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਕਤ ਵਿਅਕਤੀ ਖਿਲਾਫ ਥਾਣਾ ਸੁਲਤਾਨਪੁਰ ਲੋਧੀ 'ਚ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮੌਕੇ ਏ. ਐੱਸ. ਆਈ. ਸੁਖਦੇਵ ਸਿੰਘ ਮੋਠਾਂਵਾਲ, ਮੰਤਰੀ ਸੁਰਿੰਦਰ ਲਾਲ, ਪੀ. ਐੱਚ. ਜੀ. ਜਗੀਰ ਸਿੰਘ ਵੀ ਹਾਜ਼ਰ ਸਨ।