50 ਨਸ਼ੀਲੀਆਂ ਗੋਲੀਆਂ ਸਣੇ 1 ਗ੍ਰਿਫਤਾਰ

08/23/2017 7:19:08 AM

ਕਪੂਰਥਲਾ,   (ਭੂਸ਼ਣ)-  ਸੀ. ਆਈ. ਏ. ਸਟਾਫ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੇ ਦੌਰਾਨ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਗ੍ਰਿਫਤਾਰ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਚੰਦਨ ਕੁਮਾਰ ਨੇ ਪੁਲਸ ਟੀਮ ਦੇ ਨਾਲ ਵਾਟਰ ਟਰੀਟਮੈਂਟ ਪਲਾਂਟ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ । ਪੁੱਛਗਿਛ ਦੇ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਦੀਪਕ ਕੁਮਾਰ ਉਰਫ ਦੀਪੂ ਪੁੱਤਰ ਸੋਮਨਾਥ ਨਿਵਾਸੀ ਪਿੰਡ ਸ਼ਹੀਦ ਊਧਮ ਸਿੰਘ ਨਗਰ ਕਪੂਰਥਲਾ ਦੱਸਿਆ। ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ।