ਭੱਠੀ, ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ 1 ਗ੍ਰਿਫ਼ਤਾਰ
Wednesday, Sep 13, 2017 - 02:21 AM (IST)
ਬਠਿੰਡਾ, (ਸੁਖਵਿੰਦਰ)- ਦਿਆਲਪੁਰਾ ਪੁਲਸ ਨੇ ਭੱਠੀ ਦਾ ਸਾਮਾਨ, ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਪਿੰਡ ਜਲਾਲ ਵਿਖੇ ਨਾਜਾਇਜ਼ ਸ਼ਰਾਬ ਕੱਢਣ ਦਾ ਕਾਰੋਬਾਰ ਕਰ ਰਹੇ ਹਨ। ਹੌਲਦਾਰ ਸੁਰਜੀਤ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਪਿੰਡ ਜਲਾਲ ਵਿਖੇ ਗੁਰਤੇਜ ਸਿੰਘ ਦੇ ਟਿਕਾਣੇ 'ਤੇ ਛਾਪੇਮਾਰੀ ਕਰ ਕੇ ਮੌਕੇ ਤੋਂ 15 ਲੀਟਰ ਲਾਹਣ, ਭੱਠੀ ਦਾ ਸਾਮਾਨ ਅਤੇ 5 ਬੋਤਲਾਂ ਸ਼ਰਾਬ ਰੂੜੀ ਮਾਰਕਾ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
