10 ਪੇਟੀਆਂ ਹਰਿਆਣਾ ਸ਼ਰਾਬ ਸਮੇਤ 1 ਗ੍ਰਿਫਤਾਰ
Thursday, Jan 18, 2018 - 10:46 AM (IST)

ਬਠਿੰਡਾ (ਸੁਖਵਿੰਦਰ)-ਸਦਰ ਬਠਿੰਡਾ ਪੁਲਸ ਵੱਲੋਂ ਇਕ ਵਿਅਕਤੀ ਤੋਂ ਵੱਡੀ ਮਾਤਰਾ 'ਚ ਹਰਿਆਣਾ ਸ਼ਰਾਬ ਬਰਾਮਦ ਕਰ ਕੇ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਸ ਵੱਲੋਂ ਸੂਚਨਾ ਦੇ ਆਧਾਰ 'ਤੇ ਪਿੰਡ ਬਹਿਮਣ ਦੀਵਾਨਾ ਨਜ਼ਦੀਕ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਐੱਸ. ਆਈ. ਜਗਰੂਪ ਸਿੰਘ ਨੇ ਇਕ ਕਾਰ ਨੂੰ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਕਾਰ 'ਚੋਂ 10 ਪੇਟੀਆਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕਰ ਕੇ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ। ਪੁਲਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।