ਹੈਰੋਇਨ ਸਮੇਤ 1 ਗ੍ਰਿਫ਼ਤਾਰ

Friday, Feb 23, 2018 - 12:36 AM (IST)

ਹੈਰੋਇਨ ਸਮੇਤ 1 ਗ੍ਰਿਫ਼ਤਾਰ

ਗੁਰਦਾਸਪੁਰ,  (ਜ. ਬ.)-  ਸੀ. ਆਈ. ਏ. ਸਟਾਫ ਗੁਰਦਾਸਪੁਰ ਨੇ ਇਕ ਦੋਸ਼ੀ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਸੀ. ਆਈ. ਏ. ਸਟਾਫ ਇੰਚਾਰਜ ਬਲਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਸਹਾਇਕ ਸਬ ਇੰਸਪੈਕਟਰ ਪ੍ਰਦੀਪ ਕੁਮਾਰ ਨੇ ਪਿੰਡ ਹਰਦੋ ਬਥਵਾਲਾ ਦੇ ਕੋਲ ਪੁਲਸ ਪਾਰਟੀ ਸਮੇਤ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਇਕ ਨੌਜਵਾਨ, ਜੋ ਪੈਦਲ ਆ ਰਿਹਾ ਸੀ ਪੁਲਸ ਪਾਰਟੀ ਨੂੰ ਵੇਖ ਕੇ ਭੱਜਣ ਲੱਗਾ ਤਾਂ ਉਕਤ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਤੋਂ ਲਗਭਗ ਇਕ ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ ਉਰਫ਼ ਕੋਦਾ ਪੁੱਤਰ ਰਛਪਾਲ ਸਿੰਘ ਵਾਸੀ ਕਲਾਨੌਰ ਵਜੋਂ ਹੋਈ ਹੈ। ਮੁਲਜ਼ਮ ਵਿਰੁੱਧ ਗੁਰਦਾਸਪੁਰ ਸਦਰ ਪੁਲਸ ਸਟੇਸ਼ਨ ਵਿਚ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ।


Related News